ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ, ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ
ਦਸੂਹਾ, 13 ਸਤੰਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ। ਬੈਠਕ ਗੁਰਪ੍ਰੀਤ ਸਿੰਘ ਬੀਕਾ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਬੀ.
ਦਸੂਹਾ, 13 ਸਤੰਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ। ਬੈਠਕ ਗੁਰਪ੍ਰੀਤ ਸਿੰਘ ਬੀਕਾ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਰਣਨੀਤੀ ਤਿਆਰ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਬਹੁਤ ਅਹਿਮ ਹੈ ਤੇ ਇਸ ਲਈ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਜੱਸਾ ਕਾਲੜਾ, ਸੰਜੀਵ ਤਲਵਾੜ, ਪ੍ਰੇਮ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਸੱਜਣ ਸਿੰਘ ਹੁੰਦਲ, ਦਵਿੰਦਰ ਸਿੰਘ ਕਾਹਲੋਂ, ਲੱਖੀ ਠੱਕਰ, ਹਰਪਾਲ ਸਿੰਘ, ਸੰਤ ਸਿੰਘ ਜੰਡੋਰ, ਅਰਸ਼ਦੀਪ ਸਿੰਘ, ਮਨਦੀਪ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ ।