ਦਸਮੇਸ਼ ਗਰਲਜ਼ ਕਾਲਜ ’ਚ ਸਵੀਪ ਤਹਿਤ ਵੋਟਰ ਜਾਗਰੂਕਤਾ ਅਭਿਆਨ ਮੁਕੰਮਲ
ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਸਵੀਪ ਅਭਿਆਨ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਦਾ ਸਫਲ ਆਯੋਜਨ ਕੀਤਾ। ਇਸ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.
ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਸਵੀਪ ਅਭਿਆਨ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਦਾ ਸਫਲ ਆਯੋਜਨ ਕੀਤਾ। ਇਸ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਦੱਸਿਆ ਕਿ ਚੋਣ ਸਾਖਰਤਾ ਕਲੱਬ (ਈ. ਐਲ. ਸੀ.) ਵਲੋਂ 8 ਤੋਂ 10 ਸਤੰਬਰ 2026 ਤੱਕ ਸਵੀਪ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਦੌਰਾਨ ਵਿਭਿੰਨ ਗਤੀਵਿਧੀਆਂ ਦੇ ਆਯੋਜਨ ਰਾਹੀਂ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕੀਤਾ ਗਿਆ। 8 ਸਤੰਬਰ ਨੂੰ ਵੋਟ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਭਾਸ਼ਨ ਕਰਵਾਇਆ, ਜਿਸ ਵਿਚ ਵਿਦਿਆਰਥਣਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। 9 ਸਤੰਬਰ ਨੂੰ ਲਲਿਤ ਕਲਾ ਵਿਭਾਗ ਦੇ ਸਹਿਯੋਗ ਨਾਲ ‘ਵੋਟ ਦੀ ਮਹੱਤਤਾ’ ਵਿਸ਼ੇ ’ਤੇ ਸਲੋਗਨ ਲੇਖਨ ਮੁਕਾਬਲਾ ਕਰਵਾਇਆ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਸਿਰਜਣਾਤਮਿਕ ਵਿਚਾਰਾਂ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ। 10 ਸਤੰਬਰ ਨੂੰ ਕਾਲਜ ਦੀਆਂ ਵਿਦਿਆਰਥਣਾਂ ਮੁਕਤਾ ਕਟੋਚ ਅਤੇ ਰੋਜ਼ ਭਾਟੀਆ (ਬੀ. ਐੱਸ. ਸੀ. ਭਾਗ ਪਹਿਲਾ) ਨੇ ਚੋਣ ਦਫ਼ਤਰ ਵਿਖੇ ਆਯੋਜਿਤ ਪ੍ਰੋਗਰਾਮ ਵਿਚ ਕਾਲਜ ਦੀ ਨੁਮਾਇੰਦਗੀ ਕੀਤੀ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਮਾਣਯੋਗ ਆਸ਼ਿਕਾ ਜੈਨ ਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਵੀਪ ਗਤੀਵਿਧੀਆਂ ਵਿਚ ਕਾਲਜ ਦੀ ਸਰਗਰਮ ਭਾਗੀਦਾਰੀ ਲਈ ਕਾਲਜ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਸਮੇਤ ਸਮੂਹ ਕਮੇਟੀ ਮੈਂਬਰਾਂ ਤੇ ਕਾਲਜ ਡਾਇਰੈਕਟਰ ਡਾ. ਗੁਰਮੀਤ ਕੌਰ ਗਿੱਲ ਨੇ ਵਿਦਿਆਰਥਣਾਂ ਦੀ ਇਸ ਭਾਗੀਦਾਰੀ ਨੂੰ ਖ਼ੂਬ ਸਹਾਇਆ।