14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੀਰੀ ਪੀਰੀ ਸੇਵਾ ਸੁਸਾਇਟੀ ਵਲੋਂ 2 ਰੋਜ਼ਾ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 26 ਨੂੰ-ਢੀਂਡਸਾ

ਦਸੂਹਾ, 13 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਜਨਮ ਦਿਹਾੜੇ ਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਗੁਰਦੁਆਰਾ ਗਰਨਾ ਸਾਹਿਬ ਬੋਦਲ ਦਸੂਹਾ ਵਿਖੇ 26 ਸਤੰਬਰ ਤੇ 27 ਸਤੰਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ 26 ਸਤੰਬਰ ਨੂੰ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਜਾਣਗੇ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ। 14-09-2026
ਦਸੂਹਾ, 13 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਜਨਮ ਦਿਹਾੜੇ ਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਗੁਰਦੁਆਰਾ ਗਰਨਾ ਸਾਹਿਬ ਬੋਦਲ ਦਸੂਹਾ ਵਿਖੇ 26 ਸਤੰਬਰ ਤੇ 27 ਸਤੰਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ 26 ਸਤੰਬਰ ਨੂੰ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਜਾਣਗੇ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕੀਤਾ ਜਾ ਰਿਹਾ ਹੈ। 27 ਸਤੰਬਰ ਨੂੰ ਦਿਨ ਦਸਤਾਰ ਦੁਮਾਲਾ ਸਜਾਉਣ ਦੇ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਕੰਠ ਮੁਕਾਬਲੇ ਤੇ ਨੈਸ਼ਨਲ ਗਤਕਾ ਮੁਕਾਬਲੇ ਜੋ ਕਿ ਸ਼ਾਮ 2 ਵਜੇ ਤੋਂ ਕਰਵਾਏ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਸਤਿਕਾਰ ਰੰਗ ਮੰਚ ਮੋਹਾਲੀ ਤੇ ਦਸਮੇਸ਼ ਅਖਾੜਾ ਗੁਰਦੁਆਰਾ ਮੰਜੀ ਸਾਹਿਬ ਕਰਨਾਲ ਦੀ ਪੇਸ਼ਕਾਰੀ ਅਣਖੀ ਬਘੇਲ ਸਿੰਘ ਧਾਰਮਿਕ ਨਾਟਕ ਵੀ ਸ਼ਾਮ ਨੂੰ ਪੇਸ਼ ਕੀਤਾ ਜਾਵੇਗਾ, ਜਿਸ ਦੇ ਲੇਖਕ ਹਨ ਅਸ਼ਵਨੀ ਕੁਮਾਰ ਸਾਵਨ ਤੇ ਨਿਰਦੇਸ਼ਕ ਜਸਬੀਰ ਸਿੰਘ ਗਿੱਲ ਹਨ, ਧਾਰਮਿਕ ਨਾਟਕ ਕਰਵਾਇਆ ਜਾਵੇਗਾ। ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਖੀਆਂ ਨੂੰ ਸਨਮਾਨ ਦੇਣ ਨਾਲ ਔਰਤਾਂ ਦਾ ਆਤਮ-ਵਿਸ਼ਵਾਸ ਹੋ ਰਿਹਾ ਮਜ਼ਬੂਤ-ਸਾਬੀ ਅਗਲੀ ਖ਼ਬਰ ਗੋਡਿਆਂ ਦੇ ਦਰਦ ਦੇ ਜਾਂਚ ਕੈਂਪ ’ਚ 100 ਤੋਂ ਵੱਧ ਮਰੀਜ਼ਾਂ ਦੀ ਜਾਂਚ
Ad Position 24