ਸੰਜੀਵ ਤਲਵਾਰ ਦਾ ਟਾਂਡਾ ਪਹੁੰਚਣ ’ਤੇ ਸਨਮਾਨ
ਟਾਂਡਾ ਉੜਮੁੜ, 13 ਸਤੰਬਰ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸੰਜੀਵ ਤਲਵਾਰ ਦੇ ਟਾਂਡਾ ਪਹੁੰਚਣ ’ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਟਾਂਡਾ ਉੜਮੁੜ, 13 ਸਤੰਬਰ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸੰਜੀਵ ਤਲਵਾਰ ਦੇ ਟਾਂਡਾ ਪਹੁੰਚਣ ’ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਸੰਜੀਵ ਤਲਵਾਰ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਵਫ਼ਾਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਕੇ ਉੱਭਰੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਚਾਰ ਸਾਲ ਤੋਂ ਵੱਧ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਕੰਮ ਨਹੀਂ ਕੀਤਾ, ਜਿਸ ਕਾਰਨ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਜ਼ਬੂਤ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹਿਤਾਂ ਦੀ ਸਭ ਤੋਂ ਵੱਧ ਪਹਿਰੇਦਾਰੀ ਇਸ ਪਾਰਟੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਜਦੋਂ ਵੀ ਹੋਇਆ, ਉਸ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਤਲਵਾਰ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਨਾਲ ਸ਼ਹਿਰੀ ਖੇਤਰਾਂ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸੰਜੀਵ ਤਲਵਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਇਸ ਮੌਕੇ ਕਮਲਜੀਤ ਸਿੰਘ ਕੁਲਾਰ, ਮਾਸਟਰ ਅਮਰਜੀਤ ਸਿੰਘ, ਜੋਗਿੰਦਰ ਸਿੰਘ, ਤਜਿੰਦਰ ਸਿੰਘ ਸੋਨੂੰ, ਜਸਮੀਤ ਸਿੰਘ, ਕੁਲਬੀਰ ਸਿੰਘ, ਨਰਿੰਦਰ ਸਿੰਘ, ਸੋਹਣ ਸਿੰਘ, ਜਰਨੈਲ ਸਿੰਘ, ਪ੍ਰੇਮ ਪਾਲ ਸਿੰਘ, ਪ੍ਰਿਥੀਪਾਲ ਸਿੰਘ ਦਾਤਾ ਤੇ ਹੋਰ ਹਾਜ਼ਰ ਸਨ।