14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲੋਕਾਂ ਨੂੰ ਸਿਹਤਮੰਦ ਖ਼ੁਰਾਕ ਬਾਰੇ ਕੀਤਾ ਜਾਗਰੂਕ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤੇ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤੇ ਪੀ. ਐੱਚ. ਸੀ. ਚੱਕੋਵਾਲ ਬ੍ਰਾਹਮਣਾਂ ਦੇ ਐੱਸ. ਐੱਮ. ਓ. ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਪੋਸ਼ਣ ਤੇ ਸੰਤੁਲਿਤ ਖ਼ੁਰਾਕ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਬਾਰੇ ਐੱਸ. ਐਮ. ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਸਿਹਤਮੰਦ ਤੇ ਨਿਰੋਗ ਜੀਵਨ ਲਈ ਸੰਤੁਲਿਤ ਖ਼ੁਰਾਕ ਦਾ ਸੇਵਨ ਬਹੁਤ ਜ਼ਰੂਰੀ ਹੈ। ਇਸ ਮੌਕੇ ਏ. ਏ. ਕੇ. ਫ਼ਤਿਹਪੁਰ ਦੀ ਸੀ. ਐੱਚ. ਓ. ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਤੁਲਿਤ ਖ਼ੁਰਾਕ ਵਿਚ ਅਨਾਜ, ਦਾਲਾਂ, ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਅੰਡੇ ਅਤੇ ਹੋਰ ਪ੍ਰੋਟੀਨ ਯੁਕਤ ਭੋਜਨ ਨੂੰ ਉਚਿੱਤ ਮਾਤਰਾ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਮੌਕੇ ਮ. ਪ. ਹ. ਵ. ਰਾਜਵਿੰਦਰ ਕੌਰ, ਬਲਜੀਤ ਸਿੰਘ, ਆਂਗਣਵਾੜੀ ਵਰਕਰ ਤੇ ਆਸ਼ਾ ਵਰਕਰ ਰਣਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਸੰਬੰਧੀ ਸਿਖਲਾਈ ਕੋਰਸ ਅਗਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬੀ. ਕਾਮ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24