ਕੇ. ਵੀ. ਕੇ. ਬਾਹੋਵਾਲ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਸੰਬੰਧੀ ਸਿਖਲਾਈ ਕੋਰਸ
ਮਾਹਿਲਪੁਰ, 13 ਸਤੰਬਰ (ਰਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਬਤ ਸਿਖਲਾਈ ਕੋਰਸ ਕਰਵਾਇਆ। ਸਿਖਲਾਈ ਕੋਰਸ ਵਿਚ ਗੜ੍ਹਸ਼ੰਕਰ ਤੇ ਮਾਹਿਲਪੁਰ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਭਾਗ ਲਿਆ।
ਮਾਹਿਲਪੁਰ, 13 ਸਤੰਬਰ (ਰਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਬਤ ਸਿਖਲਾਈ ਕੋਰਸ ਕਰਵਾਇਆ। ਸਿਖਲਾਈ ਕੋਰਸ ਵਿਚ ਗੜ੍ਹਸ਼ੰਕਰ ਤੇ ਮਾਹਿਲਪੁਰ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਭਾਗ ਲਿਆ। ਸਿਖਲਾਈ ਦੌਰਾਨ ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਦੇ ਖੇਤੀਬਾੜੀਇੰਜੀਨਿਅਰਿੰਗ ਦੇ ਮਾਹਿਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਅਤੇ ਮਸ਼ੀਨਰੀ ਦੇ ਖੇਤਾਂ ਵਿਚ ਵਰਤੋਂ ਦੌਰਾਨ ਧਿਆਨ ਰੱਖਣ ਯੋਗ ਨੁਕਤੇ ਵੀ ਦੱਸੇ। ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਦੀ ਖੁੰਬ ਉਤਪਾਦਨ, ਊਰਜਾ, ਮਲਚ, ਚਾਰੇ ਤੇ ਗੋਬਰ ਗੈੱਸ ਪਲਾਂਟ ਵਿਚ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸਿੱਖਿਆਰਥੀਆਂ ਨਾਲ ਰੁਬਰੂ ਹੁੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਪ੍ਰਬੰਧਨ ਦੇ ਸੁਨੇਹੇ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿਚ ਸਹਿਕਾਰੀ ਸਭਾਵਾਂ ਦੀ ਮਹੱਤਵਪੂਰਨ ਭੂਮਿਕਾ ’ ਤੇ ਜ਼ੋਰ ਦਿੱਤਾ। ਡਾ. ਬੌਂਸ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਸੰਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ’ਤੇ ਯਕੀਨੀ ਕੀਤੀ ਜਾਵੇ। ਸਿੱਖਿਆਰਥੀਆਂ ਦੁਆਰਾ ਮਾਹਿਰਾਂ ਨਾਲ ਆਪਣੇ ਖ਼ਦਸ਼ਿਆਂ ਬਾਬਤ ਵਿਚਾਰ-ਚਰਚਾ ਵੀ ਕੀਤੀ ਗਈ ਤੇ ਕੇਂਦਰ ਵਿਖੇ ਵੱਖ-ਵੱਖ ਪਰਾਲੀ ਪ੍ਰਬੰਧਨ ਮਸ਼ੀਨਰੀ ਤੇ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।