13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਿਹਤ ਸੇਵਾਵਾਂ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਮਨਦੀਪ ਕਮਲ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ (ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ (ਐੱਸ. ਐਮ. ਓਜ਼), ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨਾਲ ਮਹੀਨਾਵਰ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਿਵਲ ਸਰਜਨ ਨੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ’ਚ ਆਉਣ ਵਾਲੇ ਮਰੀਜ਼ ਨੂੰ ਡਾਕਟਰ ਵਲੋਂ ਲਿਖੀ ਗਈ ਦਵਾਈ ਪੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਵਾਈਨ ਫਲੂ, ਡੇਂਗੂ, ਮਲੇਰੀਆ ਤੇ ਹੋਰ ਵੈਕਟਰ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਸਮੂਹ ਐੱਸ. ਐਮ. ਓਜ਼ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਸਿਹਤ ਸੰਸਥਾਵਾਂ ਦੀ ਨਿਯਮਿਤ ਚੈਕਿੰਗ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਲਿੰਗ ਅਨੁਪਾਤ 991 ਪ੍ਰਤੀ 1000 ਬਹੁਤ ਵਧੀਆ ਹੈ ਅਤੇ ਇਸ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਐੱਚ. ਪੀ. ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ - ਕਮਲਜੀਤ ਸਿੰਘ ਤੁਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ 12 ਸਰਕਲਾਂ ਦੇ ਪ੍ਰਧਾਨ ਤੇ ਪ੍ਰਭਾਰੀ ਨਿਯੁਕਤ
Ad Position 24