ਪਿੰਡ ਓਡਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ
ਦਸੂਹਾ, 13 ਸਤੰਬਰ (ਭੁੱਲਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੀ ਗੰਨਾ ਸ਼ਾਖਾ ਵਲੋਂ ਪਿੰਡ ਓਡਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਹ ਕੈਂਪ ਕੇਨ ਕਮਿਸ਼ਨਰ ਪੰਜਾਬ ਡਾ.
ਦਸੂਹਾ, 13 ਸਤੰਬਰ (ਭੁੱਲਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੀ ਗੰਨਾ ਸ਼ਾਖਾ ਵਲੋਂ ਪਿੰਡ ਓਡਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਹ ਕੈਂਪ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਲਗਾਇਆ। ਕੈਂਪ ਵਿਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਵਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫ਼ਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਪਤਝੜ ਰੁੱਤ ਦੀ ਗੰਨੇ ਦੀ ਬਿਜਾਈ ਦੌਰਾਨ ਬਿਜਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਡਾ. ਗੁਲਜ਼ਾਰ ਸਿੰਘ ਡਾਇਰੈਕਟਰ ਗੰਨਾ ਖੋਜ ਕੇਂਦਰ ਕਪੂਰਥਲਾ ਨੇ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਕਿਸਾਨਾਂ ਨੂੰ ਬਿਜਾਈ ਦੀ ਚੌੜੀ ਵਿੱਥ ਵਿਧੀ ਅਤੇ ਅੰਤਰ ਫ਼ਸਲਾਂ ਬਾਰੇ ਜਾਗਰੂਕ ਕੀਤਾ ਅਤੇ ਪੰਜਾਬ ਵਿਚ ਗੰਨੇ ਦੀਆਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਬਾਰੇ ਵੀ ਦੱਸਿਆ। ਡਾਕਟਰ ਕਾਜਲ ਰਾਣੀ ਖੇਤੀਬਾੜੀ ਵਿਕਾਸ ਅਫ਼ਸਰ ਗੰਨਾ ਦਸੂਹਾ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕਿਹਾ। ਪੰਕਜ ਕੁਮਾਰ ਜਨਰਲ ਮੈਨੇਜਰ ਏ. ਬੀ. ਖੰਡ ਮਿੱਲ ਦਸੂਹਾ ਨੇ ਕਿਸਾਨਾਂ ਨੂੰ ਗੰਨੇ ਦੀਆ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਬਿਜਾਈ ਕਰਨ ਲਈ ਕਿਹਾ ਅਤੇ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਦੀ ਬਿਜਾਈ ਕਰਨ ਤੇ ਜ਼ੋਰ ਦਿੱਤਾ। ਸ੍ਰੀ ਰਮਨਦੀਪ ਸਿੰਘ ਵਾਈਸ ਪੈ੍ਰਜ਼ੀਡੈਂਟ ਏ. ਬੀ. ਖੰਡ ਮਿਲ ਦਸੂਹਾ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ ਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।