ਬਿਰਧ ਆਸ਼ਰਮ ’ਚ ਮੈਡੀਕਲ ਜਾਂਚ ਕੈਂਪ ਲਗਾਇਆ
ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੇਸਹਾਰਿਆਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਾਇਆ। ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਦੇ ਡਾ.
ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੇਸਹਾਰਿਆਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਾਇਆ। ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਦੇ ਡਾ. ਲਵਪ੍ਰੀਤ ਸਿੰਘ ਪਾਬਲਾ, ਪ੍ਰਭਜੋਤ ਸਿੰਘ, ਅਮਨਦੀਪ ਕੌਰ, ਸਿਮਰਨਜੀਤ ਕੌਰ, ਰਜਿੰਦਰ ਸਿੰਘ ਜੌਹਲ ਨੇ ਆਸ਼ਰਮ ਵਿਚ ਰਹਿੰਦੇ ਮੈਂਬਰਾਂ ਦੀ ਮੈਡੀਕਲ ਜਾਂਚ ਕਰਦੇ ਹੋਏ ਦਵਾਈਆਂ ਵੀ ਦਿੱਤੀਆਂ। ਇਸ ਮੌਕੇ ਡਾ. ਪਾਬਲਾ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਸਿਹਤ ਦੀ ਸੇਵਾ ਸੰਭਾਲ ਸੰਬੰਧੀ ਸਿਹਤ ਸਲਾਹਕਾਰੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਆਸ਼ਰਮ ਦੇ ਪ੍ਰਬੰਧਕਾਂ ਨੇ ਡਾ. ਪਾਬਲਾ ਤੇ ਹਸਪਤਾਲ ਦੀ ਟੀਮ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਦੇਹਰੀਵਾਲ, ਬਖ਼ਸ਼ੀਸ਼ ਸਿੰਘ, ਰਾਜ ਕੁਮਾਰ, ਕੁਲਦੀਪ ਸਿੰਘ, ਸਤਨਾਮ ਸਿੰਘ, ਚੰਨਣ ਸਿੰਘ, ਗੁਲਜ਼ਾਰੀ ਲਾਲ, ਲਾਡੀ ਮਲਹੋਤਰਾ, ਦੀਪਕ ਕੁਮਾਰ, ਪ੍ਰਦੀਪ ਕੁਮਾਰ, ਸੁਰਿੰਦਰ ਸਿੰਘ, ਸੋਨੀਆ, ਨੀਰੂ, ਦਰਸ਼ਨ ਕੌਰ, ਪਰਮਜੀਤ ਕੌਰ, ਅਮਨ, ਰਾਣੀ, ਸੁਰਜੀਤ ਸਿੰਘ ਆਦਿ ਮੌਜੂਦ ਸਨ।