ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰ. ਡਾ.
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਵਿਦਿਆਰਥੀਆਂ ਵਿਚ ਸਿੱਖਿਆ ਤੇ ਸਾਖਰਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਫ਼ਿਲਮ ਸਕ੍ਰੀਨਿੰਗ ਕਰਵਾਈ ਗਈ । ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਸਿੱਧ ਫ਼ਿਲਮ ‘ਇੰਗਲਿਸ਼ ਵਿੰਗਲਿਸ਼’ ਦਿਖਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ, ਭਾਸ਼ਾ ਸਿੱਖਣ ਦੀ ਲੋੜ ਅਤੇ ਆਪਣੇ ਆਪ ’ਤੇ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਨਰਿੰਦਰ ਕੌਰ ਨੇ ਕਿਹਾ ਕਿ ਸਾਖਰਤਾ ਕੇਵਲ ਪੜ੍ਹਨ-ਲਿਖਣ ਤੱਕ ਸੀਮਤ ਨਹੀਂ, ਸਗੋਂ ਇਹ ਵਿਅਕਤੀ ਨੂੰ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਸਮਾਜ ਵਿਚ ਆਪਣੀ ਭੂਮਿਕਾ ਨਿਭਾਉਣ ਦੇ ਯੋਗ ਬਣਾਉਂਦੀ ਹੈ। ਪ੍ਰਿੰ. ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਿੱਖਿਆ ਅਤੇ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚ ਨੂੰ ਵਿਸ਼ਾਲ ਬਣਾਉਂਦੀਆਂ ਹਨ। ਇਸ ਮੌਕੇ ਮੈਡਮ ਪਲਕ ਸਮੇਤ ਵਿਦਿਆਰਥੀ ਹਾਜ਼ਰ ਸਨ।