15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਿਸਾਨ ਮਜ਼ਦੂਰ ਮੋਰਚੇ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਦਾ ਕੀਤਾ ਘਿਰਾਓ

ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਤੇ ਸੁਖਵੀਰ ਸਿੰਘ ਨੇ ਦੱਸਿਆ ਕਿ ਕਿਸਾਨ ਸੰਗਠਨਾਂ ਵਲੋਂ ਕੁੱਝ ਦਿਨ ਪਹਿਲਾਂ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ-ਪੱਤਰ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਸੀ ਕਿ ਉਹ ਮੇਜ਼ ‘ਤੇ ਬੈਠ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਤਿਆਰ ਹਨ ਅਤੇ ਕਿਸੇ ਵੱਡੇ ਸੰਘਰਸ਼ ‘ਚ ਨਹੀਂ ਜਾਣਾ ਚਾਹੁੰਦੇ, ਪਰ ਪੰਜਾਬ ਸਰਕਾਰ ਦੀ ਬੇਰੁਖ਼ੀ ਅਤੇ ਨਿਕੰਮੇਪਣ ਕਾਰਨ ਅੱਜ ਤੱਕ ਕੋਈ ਗੱਲਬਾਤ ਨਹੀਂ ਕੀਤੀ ਗਈ। ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ 18 ਸਤੰਬਰ ਤੱਕ ਪੰਜਾਬ ਦੇ 7 ਕੈਬਨਿਟ ਮੰਤਰੀਆਂ ਤੇ ਵਿਧਾਨ ਸਭਾ ਸਪੀਕਰ ਦੇ ਘਰਾਂ ਅੱਗੇ 5 ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ, ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਇਕ ਅਹਿਮ ਮੀਟਿੰਗ ਹੋਵੇਗੀ, ਜਿਸ ‘ਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਟਰੇਨ ਟਰੈਕਾਂ ਵੱਲ ਵਧਣਗੇ, ਰੇਲਾਂ ਰੋਕੀਆਂ ਜਾਣਗੀਆਂ ਅਤੇ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਸ਼ਾਮਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਨੇ ਜ਼ਿਲ੍ਹੇ ‘ਚ ਪਨੀਰ ਤੇ ਖੋਏ ਦੀ ਕੀਤੀ ਵਿਸ਼ੇਸ਼ ਜਾਂਚ, 17 ਸੈਂਪਲ ਲਏ
Ad Position 24