ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਰੈਲੀ 16 ਨੂੰ
ਹੁਸ਼ਿਆਰਪੁਰ, 14 ਸਤੰਬਰ (ਹਰਪ੍ਰੀਤ ਕੌਰ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੰਗਾਂ ਦੀ ਪ੍ਰਾਪਤੀ ਲਈ 16 ਸਤੰਬਰ ਨੂੰ ਸਵੇਰੇ 10 ਵਜੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਹਰਨਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਉਨ੍ਹਾਂ ਦੀ ਕਿਸੇ ਵੀ ਮੰਗ ਨੂੰ ਹੱਲ ਨਹੀਂ ਕੀਤਾ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ।
ਅਜੀਤ ਡੈਸਕ
15-09-2026