14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਹਿੰਦੀ ਦਿਵਸ ਮਨਾਇਆ

ਮੁਕੇਰੀਆਂ, 14 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਹਿੰਦੀ ਦਿਵਸ ਉਤਸ਼ਾਹ, ਉਮੰਗ ਤੇ ਭਾਸ਼ਾਈ ਮਾਣ ਨਾਲ ਮਨਾਇਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਭਾਸ਼ਾ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮੁਕੇਰੀਆਂ, 14 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਹਿੰਦੀ ਦਿਵਸ ਉਤਸ਼ਾਹ, ਉਮੰਗ ਤੇ ਭਾਸ਼ਾਈ ਮਾਣ ਨਾਲ ਮਨਾਇਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਭਾਸ਼ਾ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਪ੍ਰਭਾਵਸ਼ਾਲੀ ਭਾਸ਼ਨ ਦਿੱਤੇ। ਵਿਦਿਆਰਥੀਆਂ ਨੇ ਦੱਸਿਆ ਕਿ ਹਿੰਦੀ ਸਿਰਫ਼ ਸੰਚਾਰ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਸੰਸਕ੍ਰਿਤੀ, ਪਰੰਪਰਾਵਾਂ, ਭਾਵਨਾਵਾਂ ਤੇ ਭਾਰਤੀ ਪਹਿਚਾਣ ਨੂੰ ਜੋੜਨ ਵਾਲੀ ਇਕ ਮਜ਼ਬੂਤ ਕੜੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨੂੰ ਸਮਰਪਿਤ ਸੁੰਦਰ ਅਤੇ ਭਾਵਪੂਰਨ ਕਵਿਤਾਵਾਂ ਵੀ ਪੇਸ਼ ਕੀਤੀਆਂ। ਇਹ ਸਮੁੱਚਾ ਸਮਾਗਮ ਹਿੰਦੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਦੇ ਕੁਸ਼ਲ ਮਾਰਗਦਰਸ਼ਨ ਤੇ ਨਿਗਰਾਨੀ ਹੇਠ ਕਰਵਾਇਆ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਿੰਦੀ ਸਾਡੀਆਂ ਭਾਵਨਾਵਾਂ ਦੀ ਭਾਸ਼ਾ ਹੈ ਤੇ ਸਾਡੀ ਸੱਭਿਆਚਾਰਕ ਪਹਿਚਾਣ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਤੇ ਹਿੰਦੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ’ ਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਸਮਾਪਨ ਹਿੰਦੀ ਭਾਸ਼ਾ ਪ੍ਰਤੀ ਸਤਿਕਾਰ, ਪਿਆਰ ਅਤੇ ਮਾਣ ਦੀ ਭਾਵਨਾ ਨਾਲ ਹੋਇਆ। ਸਕੂਲ ਪਰਿਵਾਰ ਨੇ ਇਹ ਸੰਦੇਸ਼ ਦਿੱਤਾ ਕਿ “ਹਿੰਦੀ ਸਿਰਫ਼ ਸਾਡੀ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ, ਸਾਡੀ ਸੰਸਕ੍ਰਿਤੀ ਅਤੇ ਸਾਡੀਆਂ ਭਾਵਨਾਵਾਂ ਦੀ ਆਵਾਜ਼ ਹੈ।
Ad Position 22
No active advertisement
ਪਿਛਲੀ ਖ਼ਬਰ ਮੰਨਣਹਾਨਾ ’ਚ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਿਵਲ ਹਸਪਤਾਲ ’ਚੋਂ ਈ-ਰਿਕਸ਼ਾ ਚੋਰੀ
Ad Position 24