14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹਰਮੀਤ ਔਲਖ ਵਲੋਂ ਕਿਸਾਨਾਂ ਨੂੰ ਸਰਕਾਰ ਵਲੋਂ ਚਲਾਈਆਂ ਵੱਖ-ਵੱਖ ਸਕੀਮਾਂ ਸੰਬੰਧੀ ਕੀਤਾ ਜਾਗਰੂਕ

ਟਾਂਡਾ ਉੜਮੁੜ, 14 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕਿਸਾਨੀ ਤੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਦੁਆਬਾ ਜ਼ੋਨ ਦੇ ਪ੍ਰਧਾਨ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਟਾਂਡਾ ਉੜਮੁੜ, 14 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕਿਸਾਨੀ ਤੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਦੁਆਬਾ ਜ਼ੋਨ ਦੇ ਪ੍ਰਧਾਨ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਹਰਮੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਤੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਰਕਾਰੀ ਯੋਜਨਾਵਾਂ ਸੰਬੰਧੀ ਸਹੀ ਜਾਣਕਾਰੀ ਹਾਸਿਲ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨੀ ਨੂੰ ਮਜ਼ਬੂਤ ਕੀਤੇ ਬਿਨਾਂ ਪੰਜਾਬ ਦੀ ਤਰੱਕੀ ਸੰਭਵ ਨਹੀਂ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਲਾਲੀ, ਨਿਰਮਲ ਸਿੰਘ, ਲੰਬੜਦਾਰ ਬਚਿੱਤ ਸਿੰਘ, ਸੰਜੀਵ ਸੈਣੀ, ਸਰਪੰਚ ਭੁਪਿੰਦਰ ਸਿੰਘ, ਮਨਮੋਹਨ ਸਿੰਘ, ਲਖਵੀਰ ਸਿੰਘ, ਬਿਕਰਮ ਸਿੰਘ, ਸਤਵਿੰਦਰ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਤਕਨੀਕਾਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਬਾਬਾ ਗੁੱਗਾ ਜਾਹਰ ਪੀਰ ਦੀ ਯਾਦ ’ਚ ਛਿੰਝ ਮੇਲਾ ਕਰਵਾਇਆ
Ad Position 24