14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੜ੍ਹਦੀਵਾਲਾ ਵਿਖੇ ਭਾਜਪਾ ਮੰਡਲ ਦੀ ਮੀਟਿੰਗ

ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਭਾਜਪਾ ਮੰਡਲ ਪ੍ਰਧਾਨ ਗੋਪਾਲ ਐਰੀ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਵਿਖੇ ਭਾਜਪਾ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਡਾ. ਵਿਜੇ ਕੁਮਾਰ, ਸ਼ਿਵ ਦਿਆਲ, ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਭਾਜਪਾ ਮੰਡਲ ਪ੍ਰਧਾਨ ਗੋਪਾਲ ਐਰੀ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਵਿਖੇ ਭਾਜਪਾ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਡਾ. ਵਿਜੇ ਕੁਮਾਰ, ਸ਼ਿਵ ਦਿਆਲ, ਡਾ. ਸਵਰਨ ਕਾਂਤ, ਸ਼ਿਵਾਨੀ ਪੁਰੀ, ਨਿਤਿਨ ਪੁਰੀ, ਸਚਿਨ ਖਿੰਡਾਰੀ, ਮਨੀ ਤੇ ਹੋਰ ਆਗੂ ਸ਼ਾਮਿਲ ਹੋਏ। ਇਸ ਮੌਕੇ ਸੰਜੀਵ ਮਿਨਹਾਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ’ਤੇ ਪੰਜਾਬ ਭਾਜਪਾ ਵਲੋਂ ਜਿਹੜੀ ‘ਨਸ਼ਾ ਭਗਾਓ-ਪੰਜਾਬ ਬਚਾਓ’ ਯਾਤਰਾ ਸ਼ੁਰੂ ਕਰ ਰਹੀ ਹੈ ਉਸ ਦਾ 26 ਸਤੰਬਰ ਨੂੰ ਗੜ੍ਹਦੀਵਾਲਾ ਪਹੁੰਚਣ ’ਤੇ ਸਥਾਨਕ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ ਜੋ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਮੁੱਦੇ ’ਤੇ ਚਰਚਾ ਕਰਨ ਤੋਂ ਇਲਾਵਾ ਸੇਵਾ, ਸੁਸ਼ਾਸਨ ਅਤੇ ਭਲਾਈ ਯੋਜਨਾਵਾਂ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣ ਲਈ ਇਕ ਮਤਾ ਪਾਸ ਕੀਤਾ। ਮਿਨਹਾਸ ਨੇ ਕਿਹਾ ਕਿ ਜਲਦੀ ਹੀ ਪੂਰੇ ਜ਼ਿਲ੍ਹੇ ਵਿਚ ਸੇਵਾ, ਸੁਸ਼ਾਸਨ ਅਤੇ ਗ਼ਰੀਬਾਂ ਦੀ ਭਲਾਈ’ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਟੀਮਾਂ ਬਣਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹੇ ‘ਚ ਬਲਾਕ ਪੱਧਰੀ ਖੇਡਾਂ ਦਾ ਦੂਜਾ ਪੜਾਅ ਸ਼ੁਰੂ ਅਗਲੀ ਖ਼ਬਰ ਭਾਈ ਲਾਲੋ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਸੰਬੰਧੀ ਪੋਸਟਰ ਜਾਰੀ
Ad Position 24