14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮਿੰਨੀ ਪੀ. ਐੱਚ. ਸੀ. ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਸਹੀ ਤੇ ਸਮੇਂ ਸਿਰ ਲਾਭ ਮਿਲ ਸਕੇ ਅਤੇ ਉਨ੍ਹਾਂ ਨੂੰ ਇਲਾਜ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਨਾਲ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਮਿੰਨੀ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਸਹੀ ਤੇ ਸਮੇਂ ਸਿਰ ਲਾਭ ਮਿਲ ਸਕੇ ਅਤੇ ਉਨ੍ਹਾਂ ਨੂੰ ਇਲਾਜ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਨਾਲ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਮਿੰਨੀ ਪੀ. ਐੱਚ. ਸੀ. ਚੱਬੇਵਾਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮਿੰਨੀ ਪੀ. ਐੱਚ. ਸੀ. ਵਿਖੇ 332.27 ਲੱਖ ਰੁਪਏ ਦੀ ਗ੍ਰਾਂਟ ਨਾਲ ਚੱਲ ਰਹੇ ਉਸਾਰੀ ਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸਿਹਤ ਕੇਂਦਰ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਦਵਾਈਆਂ ਦੀ ਉਪਲਬਧਤਾ, ਡਾਕਟਰੀ ਤੇ ਹੋਰ ਸਟਾਫ਼ ਦੀ ਸਥਿਤੀ, ਵੱਖ-ਵੱਖ ਟੈੱਸਟਾਂ ਦੀ ਉਪਲਬਧਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਵਿਧਾਇਕ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਇਲਾਜ, ਦਵਾਈਆਂ, ਟੈੱਸਟਾਂ ਤੇ ਸਿਹਤ ਕੇਂਦਰ ਵਿਚ ਮਿਲ ਰਹੀਆਂ ਹੋਰ ਸਹੂਲਤਾਂ ਸੰਬੰਧੀ ਫੀਡਬੈਕ ਵੀ ਲਿਆ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦਾ ਮਕਸਦ ਸਿਰਫ਼ ਇਮਾਰਤ ਤੇ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਇਥੇ ਆਉਣ ਵਾਲੇ ਹਰ ਮਰੀਜ਼ ਨੂੰ ਸਮੇਂ ਸਿਰ ਇਲਾਜ, ਦਵਾਈ ਤੇ ਲੋੜੀਂਦੇ ਟੈੱਸਟਾਂ ਦੀ ਸਹੂਲਤ ਮਿਲੇ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ 332.27 ਲੱਖ ਰੁਪਏ ਦੀ ਗ੍ਰਾਂਟ ਨਾਲ ਮਿੰਨੀ ਪੀ. ਐੱਚ. ਸੀ. ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਇਸ ਦਾ ਸਿੱਧਾ ਲਾਭ ਚੱਬੇਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਧੁੱਗਾ ਕਲਾਂ ’ਚ ਮਹਾਨ ਗੁਰਮਤਿ ਸਮਾਗਮ ਸੰਬੰਧੀ ਮੀਟਿੰਗ ਅਗਲੀ ਖ਼ਬਰ ‘ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027’ ਸੰਬੰਧੀ ਮੈਗਾ ਡਰਾਈਵ ਕਰਵਾਈ
Ad Position 24