15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜੇ.ਬੀ. ਬਹਿਲ ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਮੁੜ ਪ੍ਰਧਾਨ ਬਣੇ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੀ ਚੋਣ ਮੀਟਿੰਗ ਹੋਈ, ਜਿਸ ‘ਚ ਸੁਸਾਇਟੀ ਦੇ ਪੈਟਰਨ ਡਾ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੀ ਚੋਣ ਮੀਟਿੰਗ ਹੋਈ, ਜਿਸ ‘ਚ ਸੁਸਾਇਟੀ ਦੇ ਪੈਟਰਨ ਡਾ. ਐਮ. ਜਮੀਲ ਬਾਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਜਨਰਲ ਸਕੱਤਰ ਪ੍ਰੋ. ਦਲਜੀਤ ਸਿੰਘ ਨੇ ਸੁਸਾਇਟੀ ਵਲੋਂ ਇਸ ਸਾਲ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ। ਚੋਣ ਪ੍ਰਕਿਰਿਆ ਸ਼ੁਰੂ ਕਰਦਿਆਂ ਪ੍ਰੋ. ਦਲਜੀਤ ਸਿੰਘ ਨੇ ਹਾਜ਼ਰ ਮੈਂਬਰਾਂ ਤੋਂ ਸੁਝਾਅ ਮੰਗੇ। ਇਸ ਉਪਰੰਤ ਜਸਬੀਰ ਕੰਵਰ ਨੇ ਜੇ. ਬੀ. ਬਹਿਲ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਦੀ ਚੇਅਰਮੈਨ ਸੰਜੀਵ ਅਰੋੜਾ ਅਤੇ ਪ੍ਰੋ. ਰਾਜੀਵ ਸ਼ਰਮਾ ਨੇ ਤਾਈਦ ਕੀਤੀ। ਮੀਟਿੰਗ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਜੇ. ਬੀ. ਬਹਿਲ ਨੂੰ ਮੁੜ ਪ੍ਰਧਾਨ ਚੁਣ ਲਿਆ। ਉਨ੍ਹਾਂ ਨੂੰ ਨਵੀਂ ਕਾਰਜਕਾਰਨੀ ਗਠਿਤ ਕਰਨ ਦੇ ਅਧਿਕਾਰ ਵੀ ਪ੍ਰਦਾਨ ਕੀਤੇ ਗਏ। ਚੇਅਰਮੈਨ ਸੰਜੀਵ ਅਰੋੜਾ ਨੇ ਕਿਹਾ ਕਿ ਜੇ. ਬੀ. ਬਹਿਲ ਦੀ ਅਗਵਾਈ ਹੇਠ ਸੰਸਥਾ ਨੇ ਸਮਾਜ ਸੇਵਾ ਦੇ ਖੇਤਰ ‘ਚ ਸ਼ਲਾਘਾਯੋਗ ਕੰਮ ਕੀਤੇ ਹਨ। ਰੋਟਰੀ ਆਈ ਬੈਂਕ (ਗੜ੍ਹਸ਼ੰਕਰ ਯੂਨਿਟ) ਅਤੇ ਚੇਅਰਮੈਨ ਬਾਡੀ ਡੋਨੇਸ਼ਨ ਡਾ. ਤਰਸੇਮ ਸਿੰਘ, ਬਲਵਿੰਦਰ ਸਿੰਘ ਬੀਕਾਨੇਰ, ਅਵਿਨਾਸ਼ ਸੂਦ, ਪ੍ਰਿੰ. ਡੀ. ਕੇ. ਸ਼ਰਮਾ, ਵਿਜੇ ਅਰੋੜਾ, ਜਸਬੀਰ ਕੰਵਰ, ਜੀ. ਐਸ. ਬਾਵਾ, ਏ. ਐਸ. ਕੰਗ, ਵੀਨਾ ਚੋਪੜਾ, ਮਦਨ ਲਾਲ ਮਹਾਜਨ, ਪ੍ਰੋ. ਰਾਜੀਵ ਸ਼ਰਮਾ, ਅਸ਼ਵਨੀ ਕੁਮਾਰ ਦੱਤਾ, ਕ੍ਰਿਸ਼ਨ ਕਿਸ਼ੋਰ, ਜਗਦੀਸ਼ ਅਗਰਵਾਲ, ਅਸ਼ੋਕ ਕੁਮਾਰ ਬੱਗਾ, ਭਵਦੀਪ ਬਾਲੀ, ਕੈਪਟਨ ਜਤਿੰਦਰ ਰਾਣਾ, ਤਰੁਣ ਸਰੀਨ, ਰਜਿੰਦਰ ਮੋਦਗਿਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ 3 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਪਿੰਡ ਜਾਗਲਾਂ ਵਿਖੇ ਡੇਂਗੂ ਲਾਰਵੇ ਦਾ ਕੀਤਾ ਨਿਰੀਖਣ
Ad Position 24