ਡਿਪਟੀ ਰਜਿਸਟਰਾਰ ਸੀਮਾ ਰਾਣੀ ਦਾ ਸਹਿਕਾਰੀ ਬੈਂਕ ਹੁਸ਼ਿਆਰਪੁਰ ਪਹੁੰਚਣ ’ਤੇ ਭਰਵਾਂ ਸਵਾਗਤ
ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਹੁਸ਼ਿਆਰਪੁਰ ਵਿਖੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੀਮਾ ਰਾਣੀ ਦਾ ਪਹੁੰਚਣ ‘ਤੇ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਤੇ ਹੋਰਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਉਮੇਸ਼ ਵਰਮਾ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ, ਸੰਜੀਵ ਕੁਮਾਰ ਗੌਰ ਜ਼ਿਲ੍ਹਾ ਮੈਨੇਜਰ, ਦਵਿੰਦਰ ਕੁਮਾਰ ਡਾਇਰੈਕਟਰ ਤੇ ਬੈਂਕ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਹੁਸ਼ਿਆਰਪੁਰ ਵਿਖੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੀਮਾ ਰਾਣੀ ਦਾ ਪਹੁੰਚਣ ‘ਤੇ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਤੇ ਹੋਰਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਉਮੇਸ਼ ਵਰਮਾ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ, ਸੰਜੀਵ ਕੁਮਾਰ ਗੌਰ ਜ਼ਿਲ੍ਹਾ ਮੈਨੇਜਰ, ਦਵਿੰਦਰ ਕੁਮਾਰ ਡਾਇਰੈਕਟਰ ਤੇ ਬੈਂਕ ਦੇ ਹੋਰ ਅਧਿਕਾਰੀ ਹਾਜ਼ਰ ਸਨ। ਇੱਥੇ ਜ਼ਿਕਰਯੋਗ ਹੈ ਕਿ ਸੀਮਾ ਰਾਣੀ ਇਸ ਤੋਂ ਪਹਿਲਾਂ ਫਗਵਾੜਾ ਵਿਖੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਤਾਇਨਾਤ ਸਨ। ਹੁਸ਼ਿਆਰਪੁਰ ਵਿਖੇ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਸਹਿਕਾਰੀ ਸਭਾਵਾਂ ਦੀ ਤਰੱਕੀ ਤੇ ਵਿਕਾਸ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਸਭਾਵਾਂ ਦੇ ਮੈਂਬਰਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੀ ਪਹਿਲਕਦਮੀ ਰਹੇਗੀ ਕਿ ਸਾਰੀਆਂ ਸਭਾਵਾਂ ਦੇ ਮੈਂਬਰਾਂ ਤੇ ਕਿਸਾਨਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ। ਇਸ ਮੌਕੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਨੇ ਆਸ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਮੈਡਮ ਸੀਮਾ ਰਾਣੀ ਨੇ ਫਗਵਾੜਾ ਵਿਖੇ ਤਾਇਨਾਤ ਰਹਿੰਦਿਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਹਰ ਸਹੂਲਤ ਪ੍ਰਦਾਨ ਕਰਵਾਉਣ ‘ਚ ਵੱਡਾ ਹੰਭਲਾ ਮਾਰਿਆ ਸੀ, ਉਸੇ ਤਰ੍ਹਾਂ ਉਹ ਹੁਸ਼ਿਆਰਪੁਰ ‘ਚ ਵੀ ਵਧੀਆ ਸੇਵਾਵਾਂ ਨਿਭਾਉਣਗੇ ਅਤੇ ਸਹਿਕਾਰੀ ਸਭਾਵਾਂ ਦੇ ਕੰਮ ‘ਚ ਹੋਰ ਤੇਜ਼ੀ ਆਵੇਗੀ।