16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਫ਼ਲਸਫ਼ੇ ਨੂੰ ਕੀਤਾ ਪੇਸ਼

ਦਸੂਹਾ, 15 ਸਤੰਬਰ (ਕੌਸ਼ਲ, ਹਰਪ੍ਰੀਤ ਕੌਰ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੋਮਵਾਰ ਸ਼ਾਮ ਦਸੂਹਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਭਾਵਨਾ ਨਾਲ ਦੇਖਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਦਸੂਹਾ, 15 ਸਤੰਬਰ (ਕੌਸ਼ਲ, ਹਰਪ੍ਰੀਤ ਕੌਰ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੋਮਵਾਰ ਸ਼ਾਮ ਦਸੂਹਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਮਿਲਦੀ ਹੈ। ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆਂ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫ਼ਲਸਫ਼ੇ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿਚ ਵੀ ਪੂਰੀ ਤਰ੍ਹਾਂ ਪ੍ਰਸੰਗਕ ਹਨ। ਵਿਧਾਇਕ ਘੁੰਮਣ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13000 ਪਿੰਡਾਂ ਵਿਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਖ਼ੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਸਮਾਗਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਤਹਿਤ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ। ਸਮਾਗਮ ਦੌਰਾਨ ਸੰਤ ਜਸਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਸੰਤ ਰਾਮ ਗਿਰੀ, ਸੰਤ ਨਰੇਸ਼ ਗਿਰ, ਸੰਤ ਪ੍ਰੇਮ ਦਾਸ, ਸੰਤ ਬਿਸ਼ਨ ਦਾਸ, ਸੰਤ ਸਰਬਜੀਤ ਗਿਰ ਅਤੇ ਸੰਤ ਪਰਮਿੰਦਰ ਸਿੰਘ ਵੀ ਉਚੇਚੇ ਤੋਰ ‘ਤੇ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਬੀ. ਕਾਮ ਦੀ ਵਿਦਿਆਰਥਣ ਅਨਮੋਲਦੀਪ ਨੇ ਪੰਜਾਬ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਜਨਰਲ ਜਥੇਬੰਦੀਆਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਚੰਡੀਗੜ੍ਹ ਵਿਖੇ
Ad Position 24