16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਸਮੇਸ਼ ਗਰਲਜ਼ ਕਾਲਜ ਦੀ ਬੀ. ਕਾਮ ਦੀ ਵਿਦਿਆਰਥਣ ਅਨਮੋਲਦੀਪ ਨੇ ਪੰਜਾਬ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਦਾ ਪ੍ਰਮਾਣ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੇ ਬੀ. ਕਾਮ (ਸਮੈਸਟਰ–ਦੂਜਾ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਦਾ ਪ੍ਰਮਾਣ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੇ ਬੀ.ਕਾਮ (ਸਮੈਸਟਰ–ਦੂਜਾ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਦੱਸਿਆ ਕਾਲਜ ਦੀ ਵਿਦਿਆਰਥਣ ਅਨਮੋਲਦੀਪ ਨੇ 8.96 ਐੱਸ.ਜੀ.ਪੀ.ਏ ਰਾਹੀਂ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਸਫਲਤਾ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸਮੇਤ ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਚੌਹਾਨ, ਮੈਡਮ ਸੁਮਨ ਦੇਵੀ, ਮੈਡਮ ਮੋਨਿਕਾ, ਮੈਡਮ ਸੁਰਭੀ ਅਬਰੋਲ, ਮੈਡਮ ਪ੍ਰਿਅੰਕਾ, ਮੈਡਮ ਸ਼ਿਵਾਨੀ, ਮੈਡਮ ਸਵਰਨ, ਮੈਡਮ ਸੁਸ਼ਮਾ, ਵਿਦਿਆਰਥਣ ਅਤੇ ਉਸ ਦੇ ਮਾਤਾ-ਪਿਤਾ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥਣ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਫਲ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੇ ਸ਼ਾਨਦਾਰ ਨਤੀਜਿਆਂ ਦੀ ਆਸ ਜਤਾਈ।
Ad Position 22
No active advertisement
ਪਿਛਲੀ ਖ਼ਬਰ ਬਾਰਾਪੁਰ ਦੀ ਛਿੰਝ ਸ਼ਕਤੀ ਯਾਦਵ ਕੋਟਲਾ ਨੇ ਜਿੱਤੀ ਝੰਡੀ ਦੀ ਕੁਸ਼ਤੀ ਅਗਲੀ ਖ਼ਬਰ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਫ਼ਲਸਫ਼ੇ ਨੂੰ ਕੀਤਾ ਪੇਸ਼
Ad Position 24