ਐਸ.ਪੀ.ਐਨ. ਕਾਲਜ ਵਿਖੇ ਆਈ.ਟੀ. ਪ੍ਰੋਫੈਸ਼ਨਲਜ਼ ਡੇਅ ਉਤਸ਼ਾਹ ਨਾਲ ਮਨਾਇਆ
ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ. ਟੀ.
ਪ
ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਜੇਤੂਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਤੇ ਪ੍ਰਾਪਤੀਆਂ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਉਨ੍ਹਾਂ ਨਾਲ ਸਮੂਹ ਸਟਾਫ। ਤਸਵੀਰ : ਰਾਮਗੜ੍ਹੀਆ
16-09-2026
ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ.ਟੀ. ਪ੍ਰੋਫੈਸ਼ਨਲਜ਼ ਡੇਅ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਆਧੁਨਿਕ ਯੁੱਗ ਵਿਚ ਸੂਚਨਾ ਤਕਨਾਲੋਜੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਡਿਜੀਟਲ ਸੰਸਾਰ ਵਿਚ ਆਈ.ਟੀ. ਪ੍ਰੋਫੈਸ਼ਨਲਜ਼ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਸੀ। ਇਸ ਮੌਕੇ ਵਿਦਿਆਰਥੀਆਂ ਲਈ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕਤਾ, ਤਕਨੀਕੀ ਗਿਆਨ, ਪੇਸ਼ਕਾਰੀ ਕੌਸ਼ਲ ਅਤੇ ਸੂਚਨਾ ਤਕਨਾਲੋਜੀ ਦੇ ਉੱਭਰ ਰਹੇ ਰੁਝਾਨਾਂ ਸਬੰਧੀ ਆਪਣੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਆਤਮ-ਵਿਸ਼ਵਾਸ ਤੇ ਪੇਸ਼ਕਾਰੀ ਕੌਸ਼ਲ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕੀਤਾ। ਮੁਕਾਬਲੇ ਵਿਚ ਬੀ.ਸੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ, ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਵਿਦਿਆਰਥੀ ਤੇਜਸ਼ਵਰ ਨੇ ਦੂਜਾ ਸਥਾਨ ਅਤੇ ਬੀ.ਸੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਪਲਕ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਈ.ਟੀ. ਪ੍ਰੋਫੈਸ਼ਨਲਜ਼ ਡੇਅ ਦੀ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਆਧੁਨਿਕ ਯੁੱਗ ਵਿਚ ਸੂਚਨਾ ਤਕਨਾਲੋਜੀ ਦੀ ਵੱਧ ਰਹੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਆਪਣੇ ਤਕਨੀਕੀ ਕੌਸ਼ਲਾਂ ਨੂੰ ਲਗਾਤਾਰ ਅਪਗ੍ਰੇਡ ਕਰਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਹੋ ਰਹੇ ਨਵੇਂ ਵਿਕਾਸ ਤੋਂ ਜਾਣੂ ਰਹਿਣ ਲਈ ਪ੍ਰੇਰਿਤ ਕੀਤਾ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਪੰਕਜ ਸਰੀਨ ਨੇ ਸੂਚਨਾ ਤਕਨਾਲੋਜੀ ਦੇ ਇਤਿਹਾਸ, ਵਿਕਾਸ ਅਤੇ ਉੱਭਰ ਰਹੇ ਰੁਝਾਨਾਂ ਸਬੰਧੀ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਈ.ਟੀ. ਪ੍ਰੋਫੈਸ਼ਨਲਜ਼ ਡੇਅ ਹਰ ਸਾਲ ਸਤੰਬਰ ਮਹੀਨੇ ਦੇ ਤੀਜੇ ਮੰਗਲਵਾਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਦਿਵਸ ਤਕਨੀਕੀ ਵਿਕਾਸ ਅਤੇ ਡਿਜੀਟਲ ਪਰਿਵਰਤਨ ਵਿਚ ਆਈ.ਟੀ. ਪ੍ਰੋਫੈਸ਼ਨਲਜ਼ ਦੇ ਯੋਗਦਾਨ ਨੂੰ ਮਾਨਤਾ ਦੇਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਆਈ.ਟੀ. ਖੇਤਰ ਵਿਚ ਪੈਦਾ ਹੋ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੌਸ਼ਲ ਵਿਕਸਿਤ ਕਰਕੇ ਇਸ ਖੇਤਰ ਵਿਚ ਸਫਲ ਕਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸ਼ਾਲੂ ਮਹਿਰਾ, ਪ੍ਰੋ. ਸੁਮਨਜੀਤ ਕੌਰ, ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਨਵਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਪ੍ਰੋ. ਪ੍ਰਭਜੋਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ। ਅੰਤ ਵਿਚ ਪ੍ਰੋ. ਪੂਜਾ ਸ਼ਰਮਾ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਕਾਲਜ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਤੇ ਅਗਵਾਈ ਸਦਕਾ ਅਜਿਹੇ ਗਿਆਨ-ਵਧਾਊ ਪ੍ਰੋਗਰਾਮ ਅੱਗੇ ਵੀ ਨਿਰੰਤਰ ਕਰਵਾਏ ਜਾਂਦੇ ਰਹਿਣਗੇ।