ਸ਼ਰਾਰਤੀ ਅਨਸਰਾਂ ਦੀ ਕੋਝੀਆਂ ਹਰਕਤਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਡਾ. ਰਾਏ
ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਪਿੰਡ ਬਾੜੀਆਂ ਕਲਾਂ ’ਚ ਲੱਗੇ ਡਾ. ਬੀ.
ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਪਿੰਡ ਬਾੜੀਆਂ ਕਲਾਂ ’ਚ ਲੱਗੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ, ਜਿਸਦੇ ਚੱਲਦਿਆਂ ਇਲਾਕਾ ਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਮੌਕੇ ’ਤੇ ਜਾਇਜ਼ਾ ਲੈਣ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਚੱਬੇਵਾਲ ਦੇ ਇੰਚਾਰਜ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਾਰਿਆਂ ਲਈ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਅਜਿਹੀਆਂ ਕੋਝੀਆਂ ਹਰਕਤਾਂ ਸਿਰਫ਼ ਆਪਸੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੀਆਂ ਗ਼ਲਤ ਹਰਕਤਾਂ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰੰਤੂ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ ਅਤੇ ਅਜੇ ਤੱਕ ਕਿਸੇ ਵੀ ਵਿਅਕਤੀ ਨੂੰ ਕਾਬੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਤੇ ਭਾਰਤੀ ਜਨਤਾ ਪਾਰਟੀ ਅਜਿਹੇ ਵਿਅਕਤੀਆਂ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ । ਇਸ ਮੌਕੇ ਅਵਤਾਰ ਡਾਂਡੀਆ, ਸੁਰੇਸ਼ ਅਗਿਨੋਹਤਰੀ, ਘਨੱਈਆ, ਸੋਮਨਾਥ, ਸਤਨਾਮ ਸਿੰਘ, ਰੀਨਾ ਗਿੱਲ, ਮਨਜੀਤ ਕੌਰ, ਸਤੀਸ਼ ਕੁਮਾਰ, ਸੁਖਜੀਤ ਸਿੰਘ ਪਰਸੋਵਾਲ ਆਦਿ ਹਾਜ਼ਰ ਸਨ।