ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ’ਚ ਡਰੋਨ ਸ਼ੋਅ ਅੱਜ- ਡਾ: ਰਵਜੋਤ ਸਿੰਘ
ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਦੀ ਦੁਸਹਿਰਾ ਗਰਾਉਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ 16 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ.
ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਦੀ ਦੁਸਹਿਰਾ ਗਰਾਉਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ 16 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 500 ਡਰੋਨ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਸੰਗਤ ਧਾਰਮਿਕ ਭਾਵਨਾ ਨਾਲ ਦੇਖੇਗੀ। ਸ਼ੋਅ ਦੌਰਾਨ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆਂ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫ਼ਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ।