ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 19 ਨੂੰ
ਐਮਾਂ ਮਾਂਗਟ, 15 ਸਤੰਬਰ (ਗੁਰਾਇਆ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਮ ਰਸ ਕੀਰਤਨ ਦਰਬਾਰ 19 ਸਤੰਬਰ ਦਿਨ ਸ਼ਨੀਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਸ਼ਰਧਾ ਭਾਵਨਾ ਨਾਲ ਕਰਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਲਤੀਫਪੁਰ ਦੇ ਹੈੱਡ ਗ੍ਰੰਥੀ ਅਤੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸੈਂਟਰ ਨਿਊਯਾਰਕ ਯੂ.
ਐਮਾਂ ਮਾਂਗਟ, 15 ਸਤੰਬਰ (ਗੁਰਾਇਆ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਮ ਰਸ ਕੀਰਤਨ ਦਰਬਾਰ 19 ਸਤੰਬਰ ਦਿਨ ਸ਼ਨੀਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਸ਼ਰਧਾ ਭਾਵਨਾ ਨਾਲ ਕਰਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਲਤੀਫਪੁਰ ਦੇ ਹੈੱਡ ਗ੍ਰੰਥੀ ਅਤੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸੈਂਟਰ ਨਿਊਯਾਰਕ ਯੂ. ਐਸ. ਏ. ਡਾ. ਭਾਈ ਅਮਰੀਕ ਸਿੰਘ ਲਤੀਫਪੁਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪਹੁੰਚ ਰਹੇ ਰਾਗੀ ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਹਜ਼ੂਰ ਸਾਹਿਬ, ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਸਰਬਜੀਤ ਸਿੰਘ ਮਹਿੰਦੀਪੁਰ ਵਾਲੇ, ਸੰਤ ਬਾਬਾ ਸਤਿੰਦਰ ਸਿੰਘ ਕਿਲ੍ਹਾ ਕਿਲ੍ਹਾ ਅਟੱਲਗੜ੍ਹ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੇਰਾ ਸਾਹਿਬ ਵਾਲੇ ਆਈਆਂ ਹੋਈਆਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਮੁੱਖ ਪ੍ਰਬੰਧਕ ਡਾ. ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸੰਗਤਾਂ ਇਸ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਬਣਾਉਣ। ਇਸ ਮੌਕੇ ਦੇ ਗੁਰੂ ਜੀ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।