ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ
ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਕੁੰਵਰ ਰਕੇਸ਼ ਸਿੰਘ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ੍ਰੀ ਮੌਨਸਰ ਮੰਦਿਰ ਮੁਕੇਰੀਆਂ ਵਿਖੇ ਹੋਈ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਉਲੀਕੇ ਗਏ ਸੰਘਰਸ਼ ਲਈ ਹੁਣ ਤੱਕ ਕੀਤੇ ਗਏ ਵੱਖ-ਵੱਖ ਐਕਸ਼ਨਾ ਦਾ ਰੀਵਿਊ ਕੀਤਾ ਗਿਆ।
ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਕੁੰਵਰ ਰਕੇਸ਼ ਸਿੰਘ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ੍ਰੀ ਮੌਨਸਰ ਮੰਦਿਰ ਮੁਕੇਰੀਆਂ ਵਿਖੇ ਹੋਈ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਉਲੀਕੇ ਗਏ ਸੰਘਰਸ਼ ਲਈ ਹੁਣ ਤੱਕ ਕੀਤੇ ਗਏ ਵੱਖ-ਵੱਖ ਐਕਸ਼ਨਾ ਦਾ ਰੀਵਿਊ ਕੀਤਾ ਗਿਆ। ਚਰਚਾ ਵਿਚ ਭਾਗ ਲੈਂਦਿਆਂ ਬਿ੍ਰਜ ਮੋਹਨ ਸੋਨੀ, ਤਰਸੇਮ ਲਾਲ, ਹਰਪਾਲ ਸਿੰਘ, ਪ੍ਰੇਮ ਸ਼ਰਮਾ, ਬਲਦੇਵ ਸਿੰਘ ਨੇ ਮੰਗਾਂ ਪ੍ਰਤੀ ਸਰਕਾਰ ਦੇ ਰਵੈਈਏ ਕੀਤੀ। ਪ੍ਰਿੰਸੀਪਲ ਦਵਿੰਦਰ ਸਿੰਘ ਨੇ ਵੱਖ-ਵੱਖ ਰਿੱਟਾਂ ਦੇ ਸਟੇਟਸ ਵਾਰੇ ਜਾਣਕਾਰੀ ਦਿੰਦਿਆਂ ਮਾਨਯੋਗ ਹਾਈਕੋਰਟ ਦੇ ਸਿੰਗਲ ਬੈਂਚ ਅਤੇ ਸਵਿੰਧਾਨਕ ਬੈਂਚ ਵਲੋਂ ਮਹਿੰਗਾਈ ਭੱਤੇ ਸੰਬੰਧੀ ਦਿੱਤੇ ਫ਼ੈਸਲਿਆਂ ਤੇ ਸਰਕਾਰ ਦੇ ਰਵਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਮਾਨਯੋਗ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਜੁਡੀਸ਼ਰੀ ਵਿਚ ਵਿਸ਼ਵਾਸ ਹੋਰ ਪਰਪੱਕ ਹੋਇਆ ਹੈ, ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਫ਼ੈਸਲੇ ਤੇ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਮਹਿੰਗਾਈ ਭੱਤਾ ਦੇਣਾ ਹੀ ਪਵੇਗਾ। ਇਸ ਮੌਕੇ ਜੁਝਾਰ ਸਿੰਘ, ਹਰਭਜਨ ਸਿੰਘ, ਹਰਬੰਸ ਲਾਲ, ਦਰਸ਼ਨ ਸਿੰਘ, ਤਰਸੇਮ ਲਾਲ ਬਹਿਲ ਅਤੇ ਐਂਚਲ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਸ ਗਲ ਤੇ ਜ਼ੋਰ ਦਿੱਤਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਮੌਜੂਦਾ ਸਰਕਾਰ ਨੂੰ ਹਰ ਹਾਲਤ ਵਿਚ ਹਰਾ ਕੇ ਲੀਡਰਸ਼ਿਪ ਦੇ ਐਲਾਨ ਅਨੁਸਾਰ ਸਕੱਤਰੇਤ ਤੋਂ ਸਤੌਜ ਤੱਕ ਵਾਪਸੀ ਲਈ ਹੁਣ ਤੋਂ ਹੀ ਆਮ ਅਨ ਸੰਗਠਿਤ ਲੋਕਾਂ ਨੂੰ ਇਸ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣਾ ਸ਼ੁਰੂ ਕਰਨ ਦੀ ਲੋੜ ਹੈ। ਮੀਟਿੰਗ ਵਿਚ ਸ਼ਾਮਲ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ 12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੀ ਕੋਠੀ ਦੇ ਘਿਰਾਓ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸੰਘਰਸ਼ ਦੇ ਅਗਲੇ ਪੜਾਅ ਲਈ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਵਿਸ਼ਾਲ ਏਕਤਾ ਵਲ ਵਧਦੇ ਹੋਏ ਅਨੁਸ਼ਾਸਨ ਵਿਚ ਰਹਿੰਦੇ ਹੋਏ ਸ਼ਾਂਤਮਈ ਸੰਘਰਸ਼ ਨੂੰ ਅੱਗੇ ਵਧਾਉਣਾ ਹੋਵੇਗਾ ਫਿਰ ਹਰ ਹਾਲਤ ਵਿਚ ਜਿੱਤ ਪ੍ਰਾਪਤ ਹੋਵੇਗੀ। ਤਹਿਸੀਲ ਪ੍ਰਧਾਨ ਕੁੰਵਰ ਰਕੇਸ਼ ਸਿੰਘ ਨੇ ਸੰਘਰਸ਼ ਦੇ ਅਗਲੇ ਪੜਾਅ ਵਾਰੇ ਜਾਣਕਾਰੀ ਦਿੱਤੀ ਅਤੇ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਆਹਵਾਨ ਕੀਤਾ ਅਤੇ ਮੀਟਿੰਗ ਵਿਚ ਸ਼ਾਮਲ ਸਾਥੀਆਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰਿੰਦਰ ਪਾਲ, ਕੁਲਦੀਪ ਸਿੰਘ, ਰਕੇਸ਼ ਚੰਦਰ, ਪਿ੍ਰੰ. ਗੁਬਿੰਦ ਸਿੰਘ, ਪ੍ਰਮੋਦ ਸ਼ਰਮਾ, ਸੁਜਾਨ ਸਿੰਘ, ਪਰਮਜੀਤ ਸਿੰਘ, ਨਿਰਮਲ ਚੰਦ ਛਿੱਬਰ, ਸੇਵਾ ਸਿੰਘ, ਗਨੇਸ਼ ਮਹਿਤਾ, ਤੀਰਥ ਸਿੰਘ, ਕਰਨੈਲ ਸਿੰਘ ਲਾਲੀਆ, ਸੁਰਿੰਦਰ ਸਿੰਘ, ਜਗਜੀਤ ਸਿੰਘ, ਸੁਰੇਸ਼ ਮਹਿਤਾ, ਸੁਖਵਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਪੈਨਸ਼ਨਰ ਹਾਜ਼ਰ ਸਨ।