17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਤਨੀਸ਼ਾ ਪਟਿਆਲ ਨੇ ਪੰਜਾਬ ਯੂਨੀਵਰਸਿਟੀ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ/ਬੀ.

Ad Position 21
No active advertisement
ਅਜੀਤ ਡੈਸਕ 17-09-2026
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ/ਬੀ.ਐੱਡ. (ਚਾਰ ਸਾਲਾ ਇੰਟੀਗ੍ਰੇਟਡ ਕੋਰਸ ) ਛੇਵੇਂ ਸਮੈੱਸਟਰ (ਮਈ 2026) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣੇ ਨਾਮ ਦਰਜ ਕਰਵਾਏ ਹਨ। ਕਾਲਜ ਦੀ ਵਿਦਿਆਰਥਣ ਤਨੀਸ਼ਾ ਪਟਿਆਲ ਨੇ 90.60 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪ੍ਰਿਯੰਕਾ ਨੇ 89.77 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਅਤੇ ਨਵਜੋਤ ਕੌਰ ਨੇ 88.58 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਅੰਜਲੀ ਮੋਂਗਾ, ਮੈਡਮ ਅਨੂ ਲਤਾ, ਮੈਡਮ ਰੇਨੂ ਗੁਪਤਾ, ਮੈਡਮ ਸ਼ਿਖਾ ਸ਼ਰਮਾ, ਮੈਡਮ ਸਤਵੰਤ ਕੌਰ ਸਮੇਤ ਸਮੂਹ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਮਿਤਰਾ ਦੇਵੀ ਨਮਿਤ ਪਾਠ ਦੇ ਭੋਗ 20 ਨੂੰ ਅਗਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦਾ ਨੋਟਿਸ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡ...
Ad Position 24