17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਹਰਲੀਨ ਕੌਰ ਨੇ ਮਾਰੀ ਬਾਜ਼ੀ, ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਨਿਯੁਕਤ ਹੋ ਕੇ ਵਧਾਇਆ ਇਲਾਕੇ ਦਾ ਮਾਣ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਨਾਰੀ ਸ਼ਕਤੀਕਰਨ ਅਤੇ ਮਿਆਰੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ ਆਪਣੀ ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਸਦਕਾ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਚੁਣੇ ਜਾਣ ’ਤੇ ਸੰਸਥਾ ਅਤੇ ਸਮੁੱਚੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਹ ਕਾਲਜ ਵਿਦਿਆਰਥਣਾਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ ਤਾਂ ਜੋ ਉਹ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਰੁਜ਼ਗਾਰ ਦੇ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਸਕਣ।

Ad Position 21
No active advertisement
ਅਜੀਤ ਡੈਸਕ 17-09-2026
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਨਾਰੀ ਸ਼ਕਤੀਕਰਨ ਅਤੇ ਮਿਆਰੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ ਆਪਣੀ ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਸਦਕਾ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਚੁਣੇ ਜਾਣ ’ਤੇ ਸੰਸਥਾ ਅਤੇ ਸਮੁੱਚੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਹ ਕਾਲਜ ਵਿਦਿਆਰਥਣਾਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ ਤਾਂ ਜੋ ਉਹ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਰੁਜ਼ਗਾਰ ਦੇ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਸਕਣ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕਾਲਜ ’ਚੋਂ ਬੀ.ਐੱਸ.ਸੀ (ਭਾਗ ਤੀਜਾ) ਦੀ ਵਿਦਿਆਰਥਣ ਹਰਲੀਨ ਕੌਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਜੇਕਰ ਮਨ ਵਿਚ ਦ੍ਰਿੜ੍ਹ ਸੰਕਲਪ ਹੋਵੇ ਤਾਂ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਹੁੰਦੀ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਸਮੇਤ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਹਰਲੀਨ ਕੌਰ ਅਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਦੀਆਂ ਧੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨਾ ਪੂਰੀ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸਮੇਤ ਸਾਇੰਸ ਵਿਭਾਗ ਦੇ ਮੈਡਮ ਨੀਨਾ ਰਿਸ਼ੀ, ਡਾ. ਨਰਪਿੰਦਰ ਕੌਰ, ਸਮੂਹ ਸਟਾਫ਼, ਵਿਦਿਆਰਥਣ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਸਫਲਤਾ ਦੀਆਂ ਨਵੀਆਂ ਪੈੜਾਂ ਪਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮੰਝਪੁਰ ਤੇ ਹੋਰਨਾਂ ਵਲੋਂ ਸੈਨੇਟ ਚੋਣਾਂ ’ਚ ਸੀਕਰੀ ਨੂੰ ਜਿਤਾਉਣ ਦੀ ਅਪੀਲ ਅਗਲੀ ਖ਼ਬਰ ਅਜੀਤ, ਜਲੰਧਰ ਐਸ.ਪੀ.ਐਨ. ਕਾਲਜ ਵਿਚ ਓਜ਼ੋਨ ਪਰਤ ਦੀ ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ
Ad Position 24