ਸਰਕਾਰੀ ਸਕੂਲ ਡੱਫਰ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ
ਗੜ੍ਹਦੀਵਾਲਾ, 16 ਸਤੰਬਰ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ.
ਗੜ੍ਹਦੀਵਾਲਾ, 16 ਸਤੰਬਰ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ.ਡੀ.ਓ. ਪ੍ਰਿੰਸੀਪਲ ਸੰਜੀਵ ਕੁਮਾਰ ਦੀ ਪ੍ਰਧਾਨਗੀ ਅਤੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਦੀ ਅਗਵਾਈ ਹੇਠ ਹਿੰਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਦੌਰਾਨ ਹਿੰਦੀ ਅਧਿਆਪਕਾ ਰੇਖਾ ਦੇਵੀ ਵਲੋਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਤਿਹਾਸ ਅਤੇ ਵਰਤਮਾਨ ਸਮੇਂ ਵਿਚ ਇਸ ਦੀ ਪ੍ਰਸੰਗਿਕਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੇ ਯੁੱਗ ਵਿਚ ਹਿੰਦੀ ਦੀ ਵਰਤੋਂ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ, ਜਦਕਿ ਡਿਜੀਟਲ ਮੀਡੀਆ, ਇੰਟਰਨੈੱਟ, ਸਿਨੇਮਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਖੇਤਰ ਵਿਚ ਹਿੰਦੀ ਭਾਸ਼ਾ ਨਾਲ ਜੁੜੇ ਨਵੇਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋ ਰਹੇ ਹਨ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਅਤੇ ਲੈਕਚਰਾਰ ਦਿਨੇਸ਼ ਠਾਕੁਰ ਨੇ ਵੀ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਹੋਰ ਭਾਰਤੀ ਭਾਸ਼ਾਵਾਂ ਦਾ ਵੀ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਲੈਕ. ਉਮੇਸ਼ ਕੁਮਾਰ, ਲੈਕ. ਇੰਦਰਜੀਤ, ਜਗਵਿੰਦਰ ਸਿੰਘ, ਬਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਅੰਮ੍ਰਿਤ ਜੋਤੀ, ਸੁਮਨਦੀਪ ਕੌਰ, ਅਨੁਰਾਗ ਠਾਕੁਰ, ਜਗਦੇਵ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।