16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਜੀਤ, ਜਲੰਧਰ ਜ਼ਿਲ੍ਹਾ ਸਕੂਲ ਖੇਡਾਂ ’ਚ ਨਾਰੂ ਨੰਗਲ ਸਕੂਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਹਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਦੇ ਖਿਡਾਰੀਆਂ ਨੇ ਖੋ-ਖੋ ਅੰਡਰ-14 ਅਤੇ ਅੰਡਰ-19 ਲੜਕਿਆਂ ਦੇ ਮੁਕਾਬਲੇ ‘ਚ ਸੋਨੇ ਦਾ ਤਗਮਾ, ਜਦਕਿ ਅੰਡਰ-17 ਲੜਕੀਆਂ ਨੇ ਵੀ ਸੋਨੇ ਦੇ ਤਗਮੇ ‘ਤੇ ਕਬਜ਼ਾ ਕੀਤਾ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 17-09-2026
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਹਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਦੇ ਖਿਡਾਰੀਆਂ ਨੇ ਖੋ-ਖੋ ਅੰਡਰ-14 ਅਤੇ ਅੰਡਰ-19 ਲੜਕਿਆਂ ਦੇ ਮੁਕਾਬਲੇ ‘ਚ ਸੋਨੇ ਦਾ ਤਗਮਾ, ਜਦਕਿ ਅੰਡਰ-17 ਲੜਕੀਆਂ ਨੇ ਵੀ ਸੋਨੇ ਦੇ ਤਗਮੇ ‘ਤੇ ਕਬਜ਼ਾ ਕੀਤਾ। ਬਾਕਸਿੰਗ ਮੁਕਾਬਲੇ ‘ਚ 5 ਸੋਨੇ ਦੇ, 2 ਚਾਂਦੀ ਤੇ 1 ਕਾਂਸੀ ਦਾ ਤਗਮਾ ਜਿੱਤਿਆ, ਤਾਈਕਵਾਂਡੋ/ਕਰਾਟੇ ਮੁਕਾਬਲੇ ‘ਚ 11 ਸੋਨੇ ਦੇ, 6 ਚਾਂਦੀ ਤੇ 5 ਕਾਂਸੀ ਦੇ ਤਗਮੇ ਜਿੱਤੇ, ਜਦਕਿ ਫੁੱਟਬਾਲ ਅੰਡਰ-17 ਲੜਕੀਆਂ ਦੀ ਟੀਮ ਨੇ ਬਜਰਾਵਰ ਸਕੂਲ ਨੂੰ ਹਰਾ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਸੈਮੀਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ। ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ‘ਚ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਲਾਇਨਜ਼ ਕਲੱਬ ਹੁਸ਼ਿਆਰਪੁਰ ਪ੍ਰਿੰਸ ਦੇ ਚੇਅਰਮੈਨ ਲਾਇਨ ਰਣਜੀਤ ਸਿੰਘ ਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਦੁਬਈ ਤੋਂ ਲਾਇਨ ਸੁਰਜੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਲਾਇਨ ਰਣਜੀਤ ਸਿੰਘ ਰਾਣਾ ਨੇ ਐਲਾਨ ਕੀਤਾ ਕਿ ਸੂਬਾ ਤੇ ਕੌਮੀ ਪੱਧਰ ਦੀਆਂ ਖੇਡਾਂ ‘ਚ ਕੋਈ ਵੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਟਰੈੱਕ ਸੂਟ ਦਿੱਤੇ ਜਾਣਗੇ। ਸਕੂਲ ਪ੍ਰਬੰਧਕਾਂ ਤੇ ਸਟਾਫ਼ ਦੀ ਸ਼ਲਾਘਾ ਸਕੂਲ ਦੇ ਪ੍ਰਿੰ: ਸ਼ੈਲੇਂਦਰ ਠਾਕੁਰ ਅਤੇ ਐੱਸ.ਐੱਮ.ਸੀ. ਚੇਅਰਮੈਨ ਗੁਰਪ੍ਰੀਤ, ਪਿੰਡ ਨਾਰੂ ਨੰਗਲ ਖ਼ਾਸ ਦੇ ਸਰਪੰਚ ਊਸ਼ਾ ਅਤੇ ਪਿੰਡ ਧੀਰੋਵਾਲ ਦੇ ਸਰਪੰਚ ਬਲਵੀਰ ਕੌਰ ਤੇ ਸਮੂਹ ਮੈਂਬਰਾਂ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਤਾਬਪੁਰ ਵਿਖੇ ਆਯੂਸ਼ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਡੱਫਰ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ
Ad Position 24