16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਤਨੂੰਲੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਏ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਦਾ ਦ੍ਰਿਸ਼। ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪਿੰਡ ਤਨੂੰਲੀ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਨਾਲਸਾ ਦੀਆਂ ਵੱਖ-ਵੱਖ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪਿੰਡ ਤਨੂੰਲੀ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਨਾਲਸਾ ਦੀਆਂ ਵੱਖ-ਵੱਖ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਾਨਸਿਕ ਬਿਮਾਰੀ ਅਤੇ ਮਾਨਸਿਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ, ਨਸ਼ਿਆਂ ਤੋਂ ਬਚਾਅ ਅਤੇ ਨਸ਼ਾ ਮੁਕਤ ਭਾਰਤ ਮੁਹਿੰਮ, ਬੱਚਿਆਂ ਦੀ ਸੁਰੱਖਿਆ ਅਤੇ ਪੋਸਕੋ ਐਕਟ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਈਬਰ ਸੁਰੱਖਿਆ, ਆਨਲਾਈਨ ਠੱਗੀ, ਸਾਈਬਰ ਬੁਲਿੰਗ ਤੇ ਡਿਜੀਟਲ ਸ਼ੋਸ਼ਣ ਤੋਂ ਬਚਾਅ ਦੇ ਤਰੀਕਿਆਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਪੰਚ ਕਿਸ਼ਨ ਕੁਮਾਰ, ਪੰਚ ਤਰਨਜੀਤ ਸਿੰਘ, ਪੰਚ ਜਗਤਾਰ ਸਿੰਘ, ਪੰਚ ਦਲਜੀਤ ਸਿੰਘ, ਸਾਬਕਾ ਸਰਪੰਚ ਕਰਮਜੀਤ ਹੀਰ, ਪੰਚ ਜਸਕਰਨ ਕੌਰ, ਪੰਚ ਸਰੋਜ ਬਾਲਾ, ਪੰਚ ਮਨਜੋਧ ਸਿੰਘ, ਇੰਦਰਜੀਤ ਹੀਰਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰੇ ਦੇ ਨਵੇਂ ਹਾਲ ਦੀ ਉਸਾਰੀ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੀ.ਐਚ.ਸੀ. ਹਸਪਤਾਲ ’ਚ ਮੈਡੀਕਲ ਕੈਂਪ ਲਗਾਇਆ
Ad Position 24