16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਦੇ ਮੈਂਬਰਾਂ ਨੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਨੂੰ ਦਿੱਤਾ ਮੰਗ ਪੱਤਰ

ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ, ਹਰਪ੍ਰੀਤ ਕੌਰ)- ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੂੰ ਸੁਖਵਿੰਦਰ ਕੌਰ ਅਤੇ ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਆਸ਼ਾ ਵਰਕਰ ਸੁਖਵਿੰਦਰ ਕੌਰ ਕੋਟਲੀ ਖਾਸ ਨੇ ਦੱਸਿਆ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਵਰਕਰਾਂ ਪੰਜਾਬ ਅੰਦਰ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਪਰ ਮੌਜੂਦਾ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਕੋਈ ਕੰਮ ਨਹੀਂ ਕੀਤਾ ਜਾ ਰਿਹਾ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ, ਹਰਪ੍ਰੀਤ ਕੌਰ)- ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੂੰ ਸੁਖਵਿੰਦਰ ਕੌਰ ਅਤੇ ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਆਸ਼ਾ ਵਰਕਰ ਸੁਖਵਿੰਦਰ ਕੌਰ ਕੋਟਲੀ ਖਾਸ ਨੇ ਦੱਸਿਆ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਵਰਕਰਾਂ ਪੰਜਾਬ ਅੰਦਰ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਪਰ ਮੌਜੂਦਾ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਘੱਟ-ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਕੱਟੇ ਹੋਏ ਇਨਸੈਂਟਿਵਾਂ ਨੂੰ ਮੁੜ ਬਹਾਲ ਕੀਤਾ ਜਾਵੇ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ’ਤੇ ਯਕੀਨੀ ਬਣਾਈ ਜਾਵੇ, ਮੁੱਢਲੇ ਸਿਹਤ ਸਕੂਲਾਂ ਦਿੱਤੀਆਂ ਜਾਣ, ਸੇਵਾ ਮੁਕਤ ਵਰਕਰਾਂ ਨੂੰ ਮਾਨ-ਸਨਮਾਨ ਦੇ ਤੌਰ ’ਤੇ 5 ਲੱਖ ਰੁਪਏ ਦਿੱਤੇ ਜਾਣ, ਸੇਵਾ ਮੁਕਤੀ ਤੋਂ ਬਾਅਦ 5 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਣ ਤੋਂ ਇਲਾਵਾ 7 ਤਾਰੀਖ ਤੱਕ ਤਨਖਾਹ ਦੇਣੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਵਲੋਂ ਵਰਕਰਾਂ ਨੂੰ ਮੀਟਿੰਗਾ ਤੱਕ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਜੇਕਰ ਸਾਡੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਮਿਤੀ 8 ਸਤੰਬਰ ਤੋਂ 18 ਸਤੰਬਰ 2026 ਤੱਕ ਚੱਲਣ ਵਾਲਾ ਕੰਮ ਦਾ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਸਾਰੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਆਸਾ ਵਰਕਰਾ ਨੂੰ ਵਿਸ਼ਵਾਸ ਉਨਾਂ ਦੀਆਂ ਮੰਗਾਂ ਨੂੰ ਸਰਕਾਰ ਨਾਲ ਗੱਲਬਾਤ ਕਰਦੇ ਚੱਲਦੀ ਹੱਲ ਕਰਵੀਆ ਜਾਵੇਗਾ। ਇਸ ਮੌਕੇ ਬਲਵਿੰਦਰ ਕੌਰ, ਮਧੂ, ਸੀਮਾ ਦੇਵੀ, ਪਵਨ ਕੁਮਾਰੀ, ਨੀਲਮ ਰਾਣੀ, ਵੀਨਾ,ਰਜਨੀ ਦੇਵੀ, ਕਮਲਜੀਤ ਕੌਰ, ਕਮਲੇਸ਼ ਕੁਮਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਾਂਡਾ ਵਿਖੇ ਡਰੋਨ ਸ਼ੋਅ ਚਲਾਇਆ ਅਗਲੀ ਖ਼ਬਰ ਜ਼ਿਲ੍ਹੇ ’ਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ : ਡੀ.ਸੀ
Ad Position 24