ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ-ਆਸ਼ਿਕਾ ਜੈਨ
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖ਼ਰੀਦ ਸੰਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਿਤ ਨਮੀ ਵਾਲੀ ਫ਼ਸਲ ਲਿਆਉਣ ਨਾਲ ਉਨ੍ਹਾਂ ਦੇ ਝੋਨੇ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾਵੇਗੀ ਅਤੇ ਉਹ ਬਿਨਾਂ ਕਿਸੇ ਦੇਰੀ ਜਾਂ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣਗੇ।
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖ਼ਰੀਦ ਸੰਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਿਤ ਨਮੀ ਵਾਲੀ ਫ਼ਸਲ ਲਿਆਉਣ ਨਾਲ ਉਨ੍ਹਾਂ ਦੇ ਝੋਨੇ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾਵੇਗੀ ਅਤੇ ਉਹ ਬਿਨਾਂ ਕਿਸੇ ਦੇਰੀ ਜਾਂ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ 17 ਫ਼ੀਸਦੀ ਨਮੀ ਨਿਰਧਾਰਿਤ ਕੀਤੀ ਗਈ, ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹੇ ਵਿਚ ਇਸ ਵਾਰ ਝੋਨੇ ਦੀ ਅੰਦਾਜ਼ਨ ਆਮਦ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਪਗ 4.15 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਿਚ ਮਾਰਕਫੈੱਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰ ਹਾਊਸ ਤੇ ਐਫ. ਸੀ. ਆਈ. ਸ਼ਾਮਿਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦਣਗੀਆਂ। ਜ਼ਿਕਰਯੋਗ ਹੈ ਕਿ ਇਸ ਸੀਜ਼ਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਖ਼ਰੀਦ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਕਰਨ ਦੇ ਨਾਲ-ਨਾਲ ਫ਼ੌਰੀ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 1 0 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ।