18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ‘ਮੀਰੀ ਪੀਰੀ ਦਿਵਸ’ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਤੀਜੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੜ੍ਹਸ਼ੰਕਰ ਪਹੁੰਚਿਆਂ ‘ਮੀਰੀ ਪੀਰੀ ਖ਼ਾਲਸਾ ਮਾਰਚ’ ਨਗਰ ਕੀਰਤਨ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਸਥਿਤ ਵੱਖ-ਵੱਖ ਪਿੰਡਾਂ ‘ਚ ਸੰਗਤਾਂ ਵਲੋਂ ਭਰਵੇਂ ਸਵਾਗਤ ਉਪਰੰਤ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚਣ ‘ਤੇ ਕਾਲਜ ਵਿਦਿਆਰਥੀਆਂ, ਸਟਾਫ਼ ਤੇ ਸ਼ਹਿਰ ਵਾਸੀ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਫੁੱਲਾਂ ਨਾਲ ਸ਼ਿੰਗਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਤੇ ਪੰਜਾਂ ਪਿਆਰਿਆਂ ‘ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਤਿਕਾਰ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ‘ਮੀਰੀ ਪੀਰੀ ਦਿਵਸ’ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਤੀਜੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੜ੍ਹਸ਼ੰਕਰ ਪਹੁੰਚਿਆਂ ‘ਮੀਰੀ ਪੀਰੀ ਖ਼ਾਲਸਾ ਮਾਰਚ’ ਨਗਰ ਕੀਰਤਨ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਸਥਿਤ ਵੱਖ-ਵੱਖ ਪਿੰਡਾਂ ‘ਚ ਸੰਗਤਾਂ ਵਲੋਂ ਭਰਵੇਂ ਸਵਾਗਤ ਉਪਰੰਤ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚਣ ‘ਤੇ ਕਾਲਜ ਵਿਦਿਆਰਥੀਆਂ, ਸਟਾਫ਼ ਤੇ ਸ਼ਹਿਰ ਵਾਸੀ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਫੁੱਲਾਂ ਨਾਲ ਸ਼ਿੰਗਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਤੇ ਪੰਜਾਂ ਪਿਆਰਿਆਂ ‘ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਤਿਕਾਰ ਕੀਤਾ। ਵਿਸ਼ੇਸ਼ ਤੌਰ ‘ਤੇ ਐਨ. ਸੀ. ਸੀ. ਕੈਡਿਟਸ ਨੇ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ ਤੇ ਬੈਂਡ ਪਾਰਟੀ ਵਲੋਂ ਪਾਲਕੀ ਸਾਹਿਬ ਦੀ ਅਗਵਾਈ ਕੀਤੀ ਗਈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਵਲੋਂ ਸਟਾਫ਼ ਤੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਦਾ ਹਾਰ ਤੇ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਤੇ ਮੁਹਤਬਰ ਸ਼ਖ਼ਸੀਅਤਾਂ ਪਾਸੋਂ ਪੰਜਾ ਪਿਆਰਿਆਂ ਦੇ ਨਿਸ਼ਾਨਚੀ ਸਿੰਘਾਂ ਦਾ ਸਿਰੋਪਾਓ ਨਾਲ ਸਤਿਕਾਰ ਕਰਵਾਇਆ। ਮੀਰੀ ਪੀਰੀ ਖ਼ਾਲਸਾ ਮਾਰਚ ਨਾਲ ਨਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਰੀ ਤੇ ਪੀਰੀ ਦੇ ਸਿਧਾਂਤ ‘ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੁੜਨ ਲਈ ਪ੍ਰੇਰਦੇ ਹੋਏ ਕਿਹਾ ਕਿ ਸਾਡੇ ਧੀਆਂ-ਪੁੱਤਰ ਵਿਦੇਸ਼ ਜਾਣ ਦੀ ਬਜਾਏ ਆਪਣੀ ਮਿੱਟੀ ਨਾਲ ਜੁੜ ਕੇ ਕਿਰਤ ਕਰਦਿਆਂ ਤਰੱਕੀ ਕਰਨ। ਉਨ੍ਹਾਂ ਬੱਚਿਆਂ ਦੀ ਚੜ੍ਹਦੀਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ ਤੇ ਗਰੀਬ ਗੁਰਬੇ ਦੀ ਮਦਦ ਲਈ ਅੱਗੇ ਆਉਣ। ਜਥੇਦਾਰ ਗੜਗੱਜ ਨੇ ਭਾਰਤੀ ਫੁੱਟਬਾਲ ਦੇ ਸਟਾਰ ਸਿੱਖ ਖਿਡਾਰੀ ਉਲੰਪੀਅਨ ਜਰਨੈਲ ਸਿੰਘ ਦੀ ਯਾਦ ‘ਚ ਬਣਾਏ ਰਾਸ਼ਟਰੀ ਪੱਧਰ ਦੇ ਫੁੱਟਬਾਲ ਸਟੇਡੀਅਮ ਨੂੰ ਨੇੜਿਓਂ ਤੱਕਿਆ ਤੇ ਪ੍ਰਬੰਧਕਾਂ ਦੀ ਖੇਡ ਕਾਰਜਾਂ ਲਈ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਲਜ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਿਰੀ ਸਾਹਿਬ ਤੇ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ। ਸਮਾਗਮ ਦੌਰਾਨ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਸਿੱਖ ਇਤਿਹਾਸ ਸਰਵਣ ਕਰਵਾਇਆ। ਲੰਗਰ ਛਕਣ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਪ੍ਰਿੰਸੀਪਲ ਡਾ. ਅਮਨਦੀਪ ਹੀਰਾ, ਸਰਬਜੀਤ ਸਿੰਘ ਸ਼ੁਕਾਰ, ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ, ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ, ਰਾਜਿੰਦਰ ਸਿੰਘ ਸ਼ੂਕਾ, ਜਿੰਦਰ ਸਿੰਘ ਗਿੱਲ, ਤਰਲੋਕ ਸਿੰਘ ਨਾਗਪਾਲ, ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਜਥੇਦਾਰ ਲਖਵੀਰ ਸਿੰਘ ਡਾਨਸੀਵਾਲ, ਜੇ. ਪੀ. ਸਿੰਘ, ਬੀਬੀ ਦਵਿੰਦਰ ਕੌਰ ਰਾਏ , ਡਾ. ਹਰਵਿੰਦਰ ਸਿੰਘ ਬਾਠ, ਜਗਦੇਵ ਸਿੰਘ ਮਨਸੋਵਾਲ, ਬਾਬਾ ਸਤਪਾਲ ਸਿੰਘ, ਚੌਧਰੀ ਅਸ਼ੋਕ ਨੰਦ ਲਾਲ, ਪ੍ਰਿੰਸੀਪਲ ਦਲਵਿੰਦਰ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ ਮਾਹਿਲਪੁਰ ਤੋਂ ਇਲਾਵਾ ਇਲਾਕੇ ਤੋਂ ਸੰਗਤ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਗੋਗੋਂ ਤੇ ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਦੀ ਸੰਗਤ ਵਲੋਂ ਮਾਰਚ ਦਾ ਸਵਾਗਤ ਅਗਲੀ ਖ਼ਬਰ ਗਲੀ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਬਣਿਆ ਸਮੱਸਿਆ
Ad Position 24