18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੋਗੋਂ ਤੇ ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਦੀ ਸੰਗਤ ਵਲੋਂ ਮਾਰਚ ਦਾ ਸਵਾਗਤ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਗੁਰਦੁਆਰਾ ਸਿੰਘ ਸਭਾ ਪਿੰਡ ਗੋਗੋਂ ਵਿਚ ਪਿੰਡ ਗੋਗੋਂ ਦੀ ਸੰਗਤ ਤੇ ਗੁਰਦੁਆਰਾ ਬਾਬਾ ਗੰਗ ਦਾਸ ਜੀ ਘਾਗੋਂ ਗੁਰੂ ਦੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਦਿਆਂ ਪੰਜਾਂ ਪਿਆਰਿਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਗੁਰਦੁਆਰਾ ਸਿੰਘ ਸਭਾ ਪਿੰਡ ਗੋਗੋਂ ਵਿਚ ਪਿੰਡ ਗੋਗੋਂ ਦੀ ਸੰਗਤ ਤੇ ਗੁਰਦੁਆਰਾ ਬਾਬਾ ਗੰਗ ਦਾਸ ਜੀ ਘਾਗੋਂ ਗੁਰੂ ਦੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਦਿਆਂ ਪੰਜਾਂ ਪਿਆਰਿਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਦੇ ਹੋਏ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਧਾਰਨ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜੋਗਾ ਸਿੰਘ ਇਬਰਾਹੀਮਪੁਰ, ਬੂਟਾ ਸਿੰਘ ਅਲੀਪੁਰ, ਗਿਆਨ ਸਿੰਘ ਸਮੁੰਦੜਾ ਤੇ ਹੋਰ ਅਕਾਲੀ ਆਗੂਆਂ ਤੋਂ ਇਲਾਵਾ ਪਿੰਡ ਗੋਗੋਂ ਵਲੋਂ ਗੁਰਦੁਆਰਾ ਕਮੇਟੀ ਪ੍ਰਧਾਨ ਜੁਝਾਰ ਸਿੰਘ ਬੈਂਸ, ਨੰਬਰਦਾਰ ਕੁਲਦੀਪ ਸਿੰਘ ਧਾਲੀਵਾਲ, ਰਸ਼ਵਿੰਦਰ ਸਿੰਘ ਬੈਂਸ, ਨੰਬਰਦਾਰ ਸੁਰਜੀਤ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਘਾਗੋਂ ਗੁਰੂ ਤੋਂ ਪ੍ਰਬੰਧਕ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਗੁਰਪਾਲ ਸਿੰਘ ਰੋੜ ਮਜਾਰਾ, ਚਰਨਜੀਤ ਸਿੰਘ ਚੱਕ ਫੁੱਲੂ, ਬਲਰਾਜ ਸਿੰਘ ਬਗਵਾਈਂ, ਦਲਜੀਤ ਸਿੰਘ ਬੈਂਸ ਖੁਰਦਾਂ, ਬਲਵੀਰ ਸਿੰਘ, ਬਲਰਾਜ ਸਿੰਘ ਬੱਲੀ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੇ ਖੇਤ ’ਚੋਂ ਸਫ਼ੈਦੇ ਵੱਢ ਕੇ ਚੋਰੀ ਕੀਤੇ ਅਗਲੀ ਖ਼ਬਰ ‘ ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ
Ad Position 24