ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸਮਾਗਮ ਕਰਵਾਇਆ
ਦਸੂਹਾ, 17 ਸਤੰਬਰ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਉਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ।
ਦਸੂਹਾ, 17 ਸਤੰਬਰ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਉਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਉਡਰਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਦੀ 650ਵੀਂ ਸ਼ਤਾਬਦੀ ਸੰਬੰਧੀ 15 ਨਵੰਬਰ ਨੂੰ ਸਤਿਗੁਰੂ ਰਵਿਦਾਸ ਟੈਂਪਲ ਸੱਚਖੰਡ ਕ੍ਰਿਸ਼ਨਾ ਕਾਲੋਨੀ ਦਸੂਹਾ ਵਿਖੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ, ਵੱਖ-ਵੱਖ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀਆਂ, ਸਭਾਵਾਂ ਤੇ ਸੰਤਾ-ਮਹਾਂਪੁਰਖਾਂ ਦੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸ਼ਤਾਬਦੀ ਦੇ ਪ੍ਰੋਗਰਾਮ ਉਲੀਕੇ ਜਾਣਗੇ। 14 ਮਾਰਚ ਨੂੰ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੱਧਰ ਦਾ ਸੰਤ ਸੰਮੇਲਨ ਹੋਵੇਗਾ ਅਤੇ ਇਸ ਮੌਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲਗਪਗ 700 ਤੋਂ ਵੱਧ ਸੰਗਤਾਂ ਦਾ ਜਥਾ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਅਸਥਾਨ ਸ਼ੀਰ ਗੋਵਰਧਨ, ਕਾਂਸ਼ੀ ਬਨਾਰਸ ਨੂੰ ਜਾਣ ਵਾਲੀਆ ਸੰਗਤਾਂ ਦਾ ਜਥਾ 25 ਨਵੰਬਰ ਨੂੰ ਡੇਰਾ ਬਾਬਾ ਬੰਨਾ ਰਾਮ ਤੋਂ ਓਡਰਾ ਤੋਂ ਕਾਫ਼ਲੇ ਦੇ ਰੂਪ ’ਚ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਰੇਲਵੇ ਸਟੇਸ਼ਨ ਜਲੰਧਰ ਤੋਂ ਟਰੇਨ ਰਾਹੀਂ ਸਤਿਗੁਰੂ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨ, ਕਾਂਸ਼ੀ ਬਨਾਰਸ ਵਿਖੇ ਪਹੁੰਚੇਗਾ। ਜਿਥੇ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਦੇ ਦਰਸ਼ਨ ਕਰਨ ਤੋਂ ਇਲਾਵਾ ਹੋਰ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਬੰਨਾ ਰਾਮ ਓਡਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕਰਨ ਤੋਂ ਇਲਾਵਾ ਹੋਰ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਡੇਰਾ ਬਾਬਾ ਬੰਨਾ ਰਾਮ ਉਡਰਾ ਦਾ ਮੁੱਖ ਬੁਲਾਰਾ ਗੁਰਪ੍ਰੀਤ ਸਿੰਘ ਉਡਰਾ, ਸੰਤ ਪਰਮਜੀਤ ਸਿੰਘ, ਸਤਨਾਮ ਸਿੰਘ, ਪ੍ਰਿੰਸੀਪਲ ਜੈਲ ਸਿੰਘ, ਬਾਬਾ ਸੁਖਵਿੰਦਰ ਸਿੰਘ ਓਡਰਾ, ਨਾਨਕ ਸਿੰਘ, ਬਾਬੂ ਹਰਬੰਸ ਲਾਲ, ਜਸਵਿੰਦਰ ਸਿੰਘ ਬਿੱਟੂ, ਕਰਨਦੀਪ ਸਿੰਘ, ਤੀਰਥ ਸਿੰਘ ਸੱਗਲ, ਮੁਖ਼ਤਿਆਰ ਸਿੰਘ, ਬੀਬੀ ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਤੇ ਸੰਗਤਾਂ ਹਾਜ਼ਰ ਸਨ।