4 ਸਾਲਾਂ ਬਾਅਦ ਵੀ ਸਿੱਖਿਆ ਮੰਤਰੀ ਦੇ ‘ਦੀਵਾਲੀ ਗਿਫ਼ਟ’ ਵਾਲੇ ਵਾਅਦੇ ਦੀ ਨਿਕਲੀ ਫੂਕ- ਆਗੂ
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੀ ਫੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਸੂਬੇ ਅੰਦਰ ਅਗਲੇ ਹੋਰ 10 ਸਾਲ ਰਾਜ ਕਰਨ ਦੀਆਂ ਡੀਂਗਾਂ ਮਾਰਨ ਵਾਲੇ ਸਿੱਖਿਆ ਮੰਤਰੀ ਆਪਣੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ।
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੀ ਫੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਸੂਬੇ ਅੰਦਰ ਅਗਲੇ ਹੋਰ 10 ਸਾਲ ਰਾਜ ਕਰਨ ਦੀਆਂ ਡੀਂਗਾਂ ਮਾਰਨ ਵਾਲੇ ਸਿੱਖਿਆ ਮੰਤਰੀ ਆਪਣੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ। ਜਿਸ ਦੇ ਚੱਲਦਿਆਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸੂਬਾ ਪੱਧਰੀ ਤਿੱਖੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ, ਪਰਮਵੀਰ ਸਿੰਘ ਪੰਮੀ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਸਿੱਖਿਆ ਮੰਤਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਨੇ ਬੜੀ ਸ਼ਾਨ ਨਾਲ ਐਲਾਨ ਕੀਤਾ ਸੀ ਕਿ ਆਉਣ ਵਾਲੀ ਦੀਵਾਲੀ ‘ਤੇ ਕੰਪਿਊਟਰ ਅਧਿਆਪਕਾਂ ਦੇ ਸਾਰੇ ਹੱਕ ਬਹਾਲ ਕਰਕੇ ਉਨ੍ਹਾਂ ਨੂੰ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਜਾਵੇਗਾ। ਅੱਜ ਇਸ ਝੂਠੇ ਅਤੇ ਖੋਖਲੇ ਐਲਾਨ ਨੂੰ ਪੂਰੇ ਚਾਰ ਸਾਲ ਬੀਤ ਚੁੱਕੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਅਧਿਆਪਕ ਅੱਜ ਵੀ ਇਨਸਾਫ਼ ਲਈ ਸੜਕਾਂ ‘ਤੇ ਰੁਲਣ ਅਤੇ ਧੱਕੇ ਖਾਣ ਲਈ ਮਜਬੂਰ ਹਨ। ਆਗੂਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੂਬੇ ਭਰ ‘ਚ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।