18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦਸਮੇਸ਼ ਗਰਲਜ਼ ਕਾਲਜ ਵਿਚ ਹਿੰਦੀ ਦਿਵਸ ਮਨਾਇਆ

ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 18-09-2026
ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਦੱਸਿਆ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਹਿੰਦੀ ਭਾਸ਼ਾ ਪ੍ਰਤੀ ਸਨਮਾਨ ਤੇ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਵੰਦਨਾ ਨਾਲ ਹੋਈ। ਵਿਦਿਆਰਥਣ ਰਿਤਿਕਾ ਨੇ ਸੁਰੀਲੀ ਆਵਾਜ਼ ਵਿਚ ਸਰਸਵਤੀ ਵੰਦਨਾ ਪੇਸ਼ ਕਰਕੇ ਮਾਹੌਲ ਨੂੰ ਭਾਵਪੂਰਨ ਬਣਾ ਦਿੱਤਾ। ਇਸ ਉਪਰੰਤ ਵਿਦਿਆਰਥਣਾਂ ਨੇ ਹਿੰਦੀ ਸਾਹਿਤ ਦੀ ਅਮੀਰ ਪਰੰਪਰਾ ਨੂੰ ਆਪਣੀਆਂ ਪੇਸ਼ਕਾਰੀਆਂ ਰਾਹੀਂ ਰੂਪਮਾਨ ਕੀਤਾ। ਭਾਰਤੀ ਕਸ਼ਯਪ, ਮਨਪ੍ਰੀਤ ਕੌਰ, ਖ਼ੁਸ਼ੀ ਤੇ ਗਰਿਮਾ ਨੇ ਕਾਵਿ ਪਾਠ ਅਤੇ ਗੀਤਾਂ ਦੀਆਂ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ। ਇਨ੍ਹਾਂ ਪੇਸ਼ਕਾਰੀਆਂ ਵਿਚ ਭਾਸ਼ਾ ਪ੍ਰਤੀ ਪਿਆਰ, ਸੱਭਿਆਚਾਰਕ ਚੇਤਨਾ ਅਤੇ ਦੇਸ਼-ਭਗਤੀ ਦੀ ਸੁੰਦਰ ਝਲਕ ਦਿਖਾਈ ਦਿੱਤੀ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਡਾ. ਰੀਨਾ ਕੁਮਾਰੀ, ਮੈਡਮ ਰੂਪਾਲੀ, ਅਧਿਆਪਕਾਂ ਤੇ ਵਿਦਿਆਰਥਣਾਂ ਨੇ ਹਿੰਦੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਅਤੇ ਸਨਮਾਨ ਦਾ ਸੰਕਲਪ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਤੇ ਸਮੂਹ ਕਮੇਟੀ ਮੈਂਬਰਾਂ ਨੇ ਪ੍ਰੋਗਰਾਮ ਦੇ ਆਯੋਜਕਾਂ ਤੇ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਸਾਹਿੱਤਿਕ ਅਤੇ ਭਾਸ਼ਾਈ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਾਸਲ ਐਜੂਕੇਸ਼ਨ ਵਲੋਂ 166 ਅਧਿਆਪਕਾਂ ਨੂੰ ਉਨ੍ਹਾਂ ਦੀ ਉਤਮਤਾ ਤੇ ਸਮਰਪਿਤ ਸੇਵਾ ਲਈ ਕੀਤਾ ਸਨਮਾਨਿਤ ਅਗਲੀ ਖ਼ਬਰ ਕੌਂਸਲਰ ਗੁਰਪ੍ਰੀਤ ਕੌਰ ਸਚਦੇਵਾ ਬਣੀ ਮਹਿਲਾ ਕਾਂਗਰਸ ਟਾਂਡਾ ਦੀ ਪ੍ਰਧਾਨ
Ad Position 24