ਵਾਸਲ ਐਜੂਕੇਸ਼ਨ ਵਲੋਂ 166 ਅਧਿਆਪਕਾਂ ਨੂੰ ਉਨ੍ਹਾਂ ਦੀ ਉਤਮਤਾ ਤੇ ਸਮਰਪਿਤ ਸੇਵਾ ਲਈ ਕੀਤਾ ਸਨਮਾਨਿਤ
ਦਸੂਹਾ, 17 ਸਤੰਬਰ (ਭੁੱਲਰ)-ਵਾਸਲ ਐਜੂਕੇਸ਼ਨ ਨੇ ਆਪਣੇ ਵਿੱਦਿਅਕ ਸੰਸਥਾਵਾਂ ਪ੍ਰਤੀ ਉੱਤਮਤਾ, ਸਮਰਪਣ ਤੇ ਨਿਰੰਤਰ ਵਚਨਬੱਧਤਾ ਦਾ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਸਟਾਫ਼ ਦੇ ਅਨਮੋਲ ਯੋਗਦਾਨ ਨੂੰ ਮਾਨਤਾ ਦੇਣ ਲਈ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ। ਇਸ ਮੌਕੇ 17 ਵੱਖ-ਵੱਖ ਸ਼੍ਰੇਣੀਆਂ ਵਿਚ ਕੁੱਲ 166 ਅਧਿਆਪਕਾਂ ਨੂੰ ਸਨਮਾਨਿਤ ਕੀਤਾ, ਜਦਕਿ ਵੱਖ-ਵੱਖ ਮਹੱਤਵਪੂਰਨ ਪ੍ਰਾਪਤੀਆਂ ਲਈ 33 ਹੋਰ ਸਨਮਾਨ ਵੀ ਪੇਸ਼ ਕੀਤੇ ਗਏ।
ਦਸੂਹਾ, 17 ਸਤੰਬਰ (ਭੁੱਲਰ)-ਵਾਸਲ ਐਜੂਕੇਸ਼ਨ ਨੇ ਆਪਣੇ ਵਿੱਦਿਅਕ ਸੰਸਥਾਵਾਂ ਪ੍ਰਤੀ ਉੱਤਮਤਾ, ਸਮਰਪਣ ਤੇ ਨਿਰੰਤਰ ਵਚਨਬੱਧਤਾ ਦਾ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਸਟਾਫ਼ ਦੇ ਅਨਮੋਲ ਯੋਗਦਾਨ ਨੂੰ ਮਾਨਤਾ ਦੇਣ ਲਈ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ। ਇਸ ਮੌਕੇ 17 ਵੱਖ-ਵੱਖ ਸ਼੍ਰੇਣੀਆਂ ਵਿਚ ਕੁੱਲ 166 ਅਧਿਆਪਕਾਂ ਨੂੰ ਸਨਮਾਨਿਤ ਕੀਤਾ, ਜਦਕਿ ਵੱਖ-ਵੱਖ ਮਹੱਤਵਪੂਰਨ ਪ੍ਰਾਪਤੀਆਂ ਲਈ 33 ਹੋਰ ਸਨਮਾਨ ਵੀ ਪੇਸ਼ ਕੀਤੇ ਗਏ। ਇਸ ਮੌਕੇ ਚੇਅਰਮੈਨ ਸੰਜੀਵ ਵਾਸਲ ਨੇ ਉਨ੍ਹਾਂ ਅਧਿਆਪਕਾਂ ਨੂੰ 23 ਲੱਖ ਰੁਪਏ ਦੇ ਇਨਾਮ ਭੇਟ ਕੀਤੇ, ਜਿਨ੍ਹਾਂ ਨੇ ਆਪਣੀ ਸੇਵਾ ਦੌਰਾਨ ਮਿਸਾਲੀ ਸਮੇਂ ਦੀ ਪਾਬੰਦੀ ਤੇ ਨਿਰੰਤਰਤਾ ਦਾ ਪ੍ਰਦਰਸ਼ਨ ਕੀਤਾ । ਸੀ. ਈ. ਓ. ਰਾਘਵ ਵਾਸਲ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਅਟੁੱਟ ਸਮਰਪਣ, ਪੇਸ਼ੇਵਾਰ ਇਮਾਨਦਾਰੀ ਤੇ ਸੰਗਠਨ ਦੀ ਨਿਰੰਤਰ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਸੰਜੀਵ ਵਾਸਲ ਨੇ 2006 ਵਿਚ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਅੱਜ ਤੱਕ ਦੇ ਵਿਕਸਿਤ ਹੋਏ ਇਸ ਦੇ ਵਿੱਦਿਅਕ ਨੈੱਟਵਰਕ ਦੇ ਸਫ਼ਰ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਗਠਨ ਦਾ ਉਦੇਸ਼ ਨਾ ਸਿਰਫ਼ ਬੱਚਿਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੈ, ਸਗੋਂ ਉਨ੍ਹਾਂ ਨੂੰ ਸਹੀ ਦਿਸ਼ਾ, ਪ੍ਰੇਰਨਾ, ਕਦਰਾਂ-ਕੀਮਤਾਂ ਤੇ ਜੀਵਨ ਪ੍ਰਤੀ ਇਕ ਉਦੇਸ਼ਪੂਰਨ ਦ੍ਰਿਸ਼ਟੀਕੋਣ ਪ੍ਰਦਾਨ ਕਰਨਾ ਵੀ ਹੈ। ਇਸ ਮੌਕੇ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ. ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਵਾਈਸ ਪ੍ਰੈਜ਼ੀਡੈਂਟ ਈਨਾ ਵਾਸਲ, ਸੀ. ਈ. ਓ. ਰਾਘਵ ਵਾਸਲ, ਡਾਇਰੈਕਟਰ ਅਦਿਤੀ ਵਾਸਲ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਦਿਲੋਂ ਵਧਾਈ ਦਿੱਤੀ।