17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹੁਸ਼ਿਆਰਪੁਰ ਦੇ ਆਬਜ਼ਰਵੇਸ਼ਨ ਹੋਮ ਤੇ ਸਪੈਸ਼ਲ ਹੋਮ ਦੇ 48 ਬੱਚਿਆਂ ਨੇ ਪੂਰੇ ਕੀਤੇ ਰੋਜ਼ਗਾਰਮੁਖੀ ਹੁਨਰ ਵਿਕਾਸ ਕੋਰਸ-ਡਾ. ਬਲਜੀਤ ਕੌਰ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਤੇ ਵੋਕੇਸ਼ਨਲ ਟਰੇਨਿੰਗ ਪ੍ਰੋਗਰਾਮ ਲਾਗੂ ਕੀਤੇ ਜਾ ਰਹੇ ਹਨ। ਇਸ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਦੇ ਸਪੈਸ਼ਲ ਹੋਮ ਤੇ ਆਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ 48 ਬੱਚਿਆਂ ਨੇ ਸਫਲਤਾਪੂਰਵਕ ਰੋਜ਼ਗਾਰਮੁਖੀ ਸਕਿੱਲ ਡਿਵੈਲਪਮੈਂਟ ਕੋਰਸ ਪੂਰੇ ਕੀਤੇ ਹਨ। ਸਪੈਸ਼ਲ ਹੋਮ, ਹੁਸ਼ਿਆਰਪੁਰ ਦੇ 25 ਬੱਚਿਆਂ ਨੇ ਹੇਅਰ ਡਰੈਸਰ ਐਂਡ ਸਟਾਇਲਿਸਟ ਤੇ ਆਬਜ਼ਰਵੇਸ਼ਨ ਹੋਮ ਦੇ 23 ਬੱਚਿਆਂ ਨੇ ਮਲਟੀ ਸਕਿਲ ਟੈਕਨੀਸ਼ੀਅਨ ਕੋਰਸ ਮੁਕੰਮਲ ਕੀਤਾ। ਇਨ੍ਹਾਂ ਸਾਰੇ ਬੱਚਿਆਂ ਦੀ 100 ਫ਼ੀਸਦੀ ਸਿਖਲਾਈ ਪੂਰੀ ਹੋਣ ਦੇ ਨਾਲ ਉਨ੍ਹਾਂ ਦੀ ਅਸੈਸਮੈਂਟ ਤੇ ਸਰਟੀਫਿਕੇਸ਼ਨ ਪ੍ਰਕਿਰਿਆ ਵੀ ਸੰਪੂਰਨ ਹੋ ਚੁੱਕੀ ਹੈ। ਇਹ ਸਫਲਤਾ ਉਨ੍ਹਾਂ ਨੂੰ ਹੁਨਰ ਦੇ ਨਾਲ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰ ਜੀਵਨ ਵੱਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਆਬਜ਼ਰਵੇਸ਼ਨ ਹੋਮਾਂ ਅਤੇ ਸਪੈਸ਼ਲ ਹੋਮਾਂ ਵਿਚ ਕੁੱਲ 187 ਬੱਚਿਆਂ ਲਈ ਵੱਖ-ਵੱਖ ਹੁਨਰ ਵਿਕਾਸ ਅਤੇ ਵੋਕੇਸ਼ਨਲ ਟਰੇਨਿੰਗ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਦੀ ਚੋਣ ਬੱਚਿਆਂ ਦੀ ਰੁਚੀ, ਸਮਰੱਥਾ ਤੇ ਭਵਿੱਖੀ ਰੋਜ਼ਗਾਰ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਵਿਭਾਗ ਵਲੋਂ ਕੋਰਸ ਪੂਰਾ ਕਰਨ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਤੇ ਪਲੇਸਮੈਂਟ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ ’ਚ ਸਫਲਤਾਪੂਰਵਕ ਆਯੋਜਿਤ ਕੀਤੀ ਸੀ. ਬੀ. ਐਸ. ਈ. ਵਰਕਸ਼ਾਪ ਅਗਲੀ ਖ਼ਬਰ ਡੀ. ਪੀ. ਰਾਜਨ ਚੌਧਰੀ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਸੋਨੇ ਦਾ ਤਗਮਾ ਜਿੱਤਿਆ
Ad Position 24