17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਵੇਗੀ-ਡਾ. ਰਵਜੋਤ ਸਿੰਘ

ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ਾਮ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਦੀ ਦੁਸਹਿਰਾ ਗਰਾਉਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ, ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਤੇ ਮਹਾਨ ਸਿੱਖਿਆਵਾਂ ਬਾਰੇ ਬਾ-ਕਮਾਲ ਪੇਸ਼ਕਾਰੀ ਕੀਤੀ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਦੇਖਿਆ।

Ad Position 21
No active advertisement
ਕਮਲਪ੍ਰੀਤ ਕੌਰ ਪਿਤਾ : ਮਲਕੀਤ ਸਿੰਘ ਮਾਤਾ : ਅਮਨਦੀਪ ਕੌਰ ਪਿੰਡ : ਫੱਤੋਵਾਲ 18-09-2026
ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ਾਮ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਦੀ ਦੁਸਹਿਰਾ ਗਰਾਉਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ, ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਤੇ ਮਹਾਨ ਸਿੱਖਿਆਵਾਂ ਬਾਰੇ ਬਾ-ਕਮਾਲ ਪੇਸ਼ਕਾਰੀ ਕੀਤੀ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ . ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650 ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਜਾਰੀ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸੰਤ ਪ੍ਰਦੀਪ ਕੁਮਾਰ ਕਠਾਰ, ਸੰਤ ਬਲਬੀਰ ਦਾਸ ਪਿੰਡ ਸਾਹਰੀ, ਸੁਖਰਾਜ ਸਿੰਘ, ਬਿਰਧ ਆਸ਼ਰਮ ਹਰਿਆਣਾ ਤੋਂ ਬਲਬੀਰ ਸਿੰਘ, ਗੁਰਦੁਆਰਾ ਨਾਨਕਪੁਰਾ ਨੂਰਪੁਰ ਤੋਂ ਉਂਕਾਰ ਸਿੰਘ ਧਾਮੀ, ਸੁਖਵਿੰਦਰ ਸਿੰਘ, ਬਾਬਾ ਸਿਮਰਨ ਰਾਏ, ਭਾਈ ਮਲਕੀਅਤ ਸਿੰਘ, ਜਸਵਿੰਦਰ ਸਿੰਘ, ਬਾਬਾ ਹਰਪ੍ਰੀਤ ਸਿੰਘ ਸ਼ੇਰਪੁਰ ਖਾਮ, ਬਾਬਾ ਕੁਲਦੀਪ ਸਿੰਘ ਬਸੀ ਮਰੂਫ, ਸੰਤ ਸਰੂਪ ਹਰੀ ਨਡਾਲੀ, ਭਾਈ ਮਨਜਿੰਦਰ ਸਿੰਘ ਸਾਹਰੀ ਸਮੇਤ ਸੰਗਤਾਂ ਹਾਜ਼ਰ ਸਨ। ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਨੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਸਪੋਰਟਸ ਸੈੱਲ ਨੇ ਮੋਦੀ ਦੇ ਜਨਮ ਦਿਨ ’ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਲਵਰ ਓਕ ਸਕੂਲ ’ਚ ਸਫਲਤਾਪੂਰਵਕ ਆਯੋਜਿਤ ਕੀਤੀ ਸੀ. ਬੀ. ਐਸ. ਈ. ਵਰਕਸ਼ਾਪ
Ad Position 24