17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਰਤੀ ਜਨਤਾ ਪਾਰਟੀ ਦੇ ਸਪੋਰਟਸ ਸੈੱਲ ਨੇ ਮੋਦੀ ਦੇ ਜਨਮ ਦਿਨ ’ਤੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ‘ਚ ਚਲਾਈ ਜਾ ਰਹੀ ਸੇਵਾ ਸੰਕਲਪ ਮੁਹਿੰਮ ਤਹਿਤ ਪਾਰਟੀ ਦੇ ਸਪੋਰਟਸ ਸੈੱਲ ਪੰਜਾਬ ਨੇ ਹੁਸ਼ਿਆਰਪੁਰ ਵਿਖੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਿਤ ਸੰਧੂ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ। ਇਸ ਮੌਕੇ ਸੈੱਲ ਦੇ ਸਾਬਕਾ ਸੂਬਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ‘ਚ ਚਲਾਈ ਜਾ ਰਹੀ ਸੇਵਾ ਸੰਕਲਪ ਮੁਹਿੰਮ ਤਹਿਤ ਪਾਰਟੀ ਦੇ ਸਪੋਰਟਸ ਸੈੱਲ ਪੰਜਾਬ ਨੇ ਹੁਸ਼ਿਆਰਪੁਰ ਵਿਖੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਿਤ ਸੰਧੂ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ। ਇਸ ਮੌਕੇ ਸੈੱਲ ਦੇ ਸਾਬਕਾ ਸੂਬਾ ਪ੍ਰਧਾਨ ਡਾ. ਰਮਨ ਘਈ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸਥਾਨਕ ਸੁੰਦਰ ਨਗਰ ਵਿਖੇ ਮੁਫ਼ਤ ਰਿਹਾਇਸ਼ ਪ੍ਰਾਪਤ ਕਰਕੇ ਬਾਦਲ ਸਿੰਘ, ਪਵਨ ਕੁਮਾਰ, ਫ਼ੌਜੀ ਸਿੰਘ, ਬਚਨ ਸਿੰਘ, ਕਰਨ ਕੁਮਾਰ, ਕਰਨੈਲ ਸਿੰਘ ਤੇ ਹੋਰ ਪਰਿਵਾਰਾਂ ਨੂੰ ਮਿਲੇ ਮੁਫ਼ਤ ਆਵਾਸ ਮੌਕੇ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਡਾ: ਘਈ ਨੇ ਕਿਹਾ ਕਿ ਇਹ ਦੇਸ਼ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ ਕਿ ਭਾਰਤ ਨੂੰ ਨਰਿੰਦਰ ਮੋਦੀ ਵਰਗਾ ਹੁਸ਼ਿਆਰ ਪ੍ਰਧਾਨ ਮੰਤਰੀ ਮਿਲਿਆ ਹੈ। ਇਸ ਮੌਕੇ ਪਾਰਟੀ ਦੇ ਆਗੂ ਡਾ. ਪੰਕਜ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜਿਸ ਤਰ੍ਹਾਂ ਦੇਸ਼ ਦੇ ਲੋਕਾਂ ਨੂੰ ਵਿਕਾਸ ਅਤੇ ਤਰੱਕੀ ਦੇ ਨਵੇਂ ਮੌਕੇ ਪ੍ਰਦਾਨ ਕੀਤੇ ਹਨ, ਉਸ ਨਾਲ ਭਾਰਤ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਿਤ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਾ. ਵਸ਼ਿਸ਼ਟ ਕੁਮਾਰ, ਜਸਵੀਰ ਸਿੰਘ, ਡਾ. ਰਾਜ ਕੁਮਾਰ ਸੈਣੀ, ਮਨੋਜ ਸ਼ਰਮਾ, ਸੁਨੀਲ ਕੁਮਾਰ, ਸਲੀਮ ਕੁਮਾਰ, ਕਰਨੈਲ ਸਿੰਘ, ਗਗਨਦੀਪ, ਰਮਨੀਸ਼ ਘਈ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਰਲ ਕੈਟਾਗਰੀਜ਼ ਕਮਿਸ਼ਨ ਦਾ ਚੇਅਰਮੈਨ ਲਗਾਉਣ ਲਈ ਸਰਕਾਰ ਦੇ ਮੰਤਰੀਆਂ ਨੂੰ ਦਿੱਤੇ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਵੇਗੀ-ਡਾ. ਰਵਜੋਤ ਸਿੰਘ
Ad Position 24