ਪਵਿੱਤਰ ਸਿੰਘ ਪ੍ਰੀਤ ਢਾਡੀ ਸਭਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ
ਅੱਡਾ ਸਰਾਂ, 17 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਦੀ ਮੀਟਿੰਗ ਪਿੰਡ ਕੰਧਾਲਾ ਜੱਟਾਂ ਵਿਖੇ ਸਭਾ ਦੇ ਪ੍ਰਧਾਨ ਢਾਡੀ ਕਸ਼ਮੀਰ ਸਿੰਘ ਕਾਦਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਢਾਡੀ ਸਿੰਘਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਅੱਡਾ ਸਰਾਂ, 17 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਦੀ ਮੀਟਿੰਗ ਪਿੰਡ ਕੰਧਾਲਾ ਜੱਟਾਂ ਵਿਖੇ ਸਭਾ ਦੇ ਪ੍ਰਧਾਨ ਢਾਡੀ ਕਸ਼ਮੀਰ ਸਿੰਘ ਕਾਦਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਢਾਡੀ ਸਿੰਘਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਮਲਾਲ ਜਤਾਇਆ ਕਿ ਢਾਡੀਆਂ ਨੂੰ ਪੰਥ ਦੀ ਰੀੜ੍ਹ ਦੀ ਹੱਡੀ ਕਹਿਣ ਵਾਲੇ ਅੱਜ ਢਾਡੀ ਸਿੰਘਾਂ ਦੀ ਬਾਂਹ ਨਹੀਂ ਫੜ ਸਕੇ। ਉਨ੍ਹਾਂ ਕਿਹਾ ਕਿ ਪੰਥਕ ਅਕਾਲੀ ਸਟੇਜਾਂ ‘ਤੇ ਅੱਜ ਢਾਡੀ ਨਜ਼ਰ ਨਹੀਂ ਆਉਂਦੇ। ਇਸ ਮੌਕੇ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ, ਬੀਬੀ ਸੰਦੀਪ ਕੌਰ ਖ਼ਾਲਸਾ, ਢਾਡੀ ਅਵਤਾਰ ਸਿੰਘ ਬਾਸੀ, ਢਾਡੀ ਪਵਿੱਤਰ ਸਿੰਘ ਪ੍ਰੀਤ, ਢਾਡੀ ਹਰਪਾਲ ਸਿੰਘ ਭੁੱਲਾਰਾਈ, ਢਾਡੀ ਬਚਿੱਤਰ ਸਿੰਘ ਕੰਗਰੋੜ, ਢਾਡੀ ਸੁਖਵਿੰਦਰ ਸਿੰਘ ਮੰਢਾਲੀ, ਇੰਦਰਪ੍ਰੀਤ ਸਿੰਘ ਭੁੱਲਾਰਾਈ, ਸਿਮਰਜੀਤ ਸਿੰਘ ਹਾਜ਼ਰ ਸਨ।