ਦਸਮੇਸ਼ ਗਰਲਜ਼ ਕਾਲਜ ਵਿਚ ‘ਲਾਇਬ੍ਰੇਰੀ ਦੀ ਵਰਤੋਂ ’ਤੇ ਵਿਹਾਰ’ ਵਿਸ਼ੇ ’ਤੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਚ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਬਾਰੇ ਜਾਣਕਾਰੀ ਦੇਣ ਲਈ 11 ਤੋਂ 17 ਸਤੰਬਰ ਤੱਕ ‘ਲਾਇਬ੍ਰੇਰੀ ਦੀ ਵਰਤੋਂ’ ਵਿਸ਼ੇ ’ਤੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਇਹ ਪ੍ਰੋਗਰਾਮ ਕਾਰਜਕਾਰੀ ਪ੍ਰਿੰਸੀਪਲ ਡਾ.
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਚ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਬਾਰੇ ਜਾਣਕਾਰੀ ਦੇਣ ਲਈ 11 ਤੋਂ 17 ਸਤੰਬਰ ਤੱਕ ‘ਲਾਇਬ੍ਰੇਰੀ ਦੀ ਵਰਤੋਂ’ ਵਿਸ਼ੇ ’ਤੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਇਹ ਪ੍ਰੋਗਰਾਮ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਤਾਬਾਂ ਸਾਡੀਆਂ ਸਭ ਤੋਂ ਚੰਗੀਆਂ ਦੋਸਤ ਹਨ। ਕਿਤਾਬਾਂ ਸਾਨੂੰ ਗਿਆਨ ਦੇਣ ਦੇ ਨਾਲ-ਨਾਲ ਜ਼ਿੰਦਗੀ ਵਿਚ ਸਹੀ ਰਸਤਾ ਚੁਣਨ ਵਿਚ ਵੀ ਮਦਦ ਕਰਦੀਆਂ ਹਨ। ਲਾਇਬ੍ਰੇਰੀਅਨ ਡਾ. ਸਤਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਲਾਇਬ੍ਰੇਰੀ ਵਿਚ ਮੌਜੂਦ ਹਜ਼ਾਰਾਂ ਪਾਠ-ਪੁਸਤਕਾਂ, ਵੱਖ-ਵੱਖ ਵਿਸ਼ਿਆਂ ਦੇ ਜਰਨਲ, ਮੈਗਜ਼ੀਨ ਤੇ ਰੋਜ਼ਾਨਾ ਅਖ਼ਬਾਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਵਿਚ ਉਪਲਬਧ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੇ ਨਿਯਮਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਲਨੈੱਟ, ਓਪੈਕ ਵਰਗੀਆਂ ਡਿਜੀਟਲ ਸਹੂਲਤਾਂ ਦੀ ਵਰਤੋਂ ਕਰਨ ਬਾਰੇ ਵੀ ਦੱਸਿਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥਣਾਂ ਵਿਚ ਕਿਤਾਬਾਂ ਪੜ੍ਹਨ ਦੀ ਆਦਤ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਲਾਇਬ੍ਰੇਰੀ ਦੇ ਪ੍ਰਿੰਟ ਅਤੇ ਡਿਜੀਟਲ ਸਰੋਤਾਂ ਦੀ ਸਹੀ ਵਰਤੋਂ ਲਈ ਜਾਣ੍ਰੂ ਕਰਵਾਉਣਾ ਸੀ। ਇਸ ਮੌਕੇ ਸਹਾਇਕ ਕੋਆਰਡੀਨੇਟਰ ਕਾਜਲ ਚੌਧਰੀ ਸਮੇਤ ਕਾਲਜ ਦਾ ਸਮੂਹ ਸਟਾਫ਼ ਮੌਜੂਦ ਰਿਹਾ। ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਨੂੰ ਆਪਣੀ ਪੜ੍ਹਾਈ ਅਤੇ ਗਿਆਨ ’ਚ ਵਾਧਾ ਕਰਨ ਲਈ ਲਾਇਬ੍ਰੇਰੀ ਦੀ ਨਿਯਮਿਤ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਕਮੇਟੀ ਮੈਂਬਰਾਂ ਨੇ ਇਸ ਪ੍ਰੋਗਰਾਮ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਉਣ ਲਈ ਪ੍ਰੇਰਿਤ ਕੀਤਾ।