19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਭਾਜਪਾ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਨਿਤਿਨ ਗੁਪਤਾ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਬੀਤੇ ਦਿਨ ਬਾੜੀਆਂ ਕਲਾਂ ਵਿਖੇ ਡਾ. ਬੀ.

Ad Position 21
No active advertisement
ਅਜੀਤ ਡੈਸਕ 19-09-2026
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਨਿਤਿਨ ਗੁਪਤਾ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਬੀਤੇ ਦਿਨ ਬਾੜੀਆਂ ਕਲਾਂ ਵਿਖੇ ਡਾ. ਬੀ. ਆਰ ਅੰਬੇਡਕਰ ਦੀ ਮੂਰਤੀ ਦੀ ਹੋਈ ਭੰਨਤੋੜ ਦੇ ਵਿਰੋਧ ਵਿਚ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਹੋਈ ਧੱਕਾ ਮੁੱਕੀ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਵਫ਼ਦ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ। ਵਫ਼ਦ ਨੇ ਡਾ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਵੀ ਛੇਤੀ ਤੋਂ ਛੇਤੀ ਪਛਾਣ ਕਰਕੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ। ਵਫ਼ਦ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਪੁਲਿਸ ਕਰਮਚਾਰੀ ਦੀ ਕੁਤਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੰਪਿਊਟਰ ਅਧਿਆਪਕਾਂ ਵਲੋ...
Ad Position 24