ਵਿਆਹ ਪੁਰਬ ਸੰਬੰਧੀ ਸਿਵਲ ਹਸਪਤਾਲ ਦਸੂਹਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸਮਾਗਮ
ਦਸੂਹਾ, 18 ਸਤੰਬਰ (ਭੁੱਲਰ)-ਗੁਰੂ ਨਾਨਕ ਦੇਵ ਜੀ ਦੇ ਮਾਤਾ ਸੁਲੱਖਣੀ ਜੀ ਦੇ 539ਵੇਂ ਵਿਆਹ ਪੁਰਬ ਸੰਬੰਧੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸਮਾਗਮ ਕਰਵਾਇਆ। ਇਸ ਮੌਕੇ ਐੱਸ.
ਦਸੂਹਾ, 18 ਸਤੰਬਰ (ਭੁੱਲਰ)-ਗੁਰੂ ਨਾਨਕ ਦੇਵ ਜੀ ਦੇ ਮਾਤਾ ਸੁਲੱਖਣੀ ਜੀ ਦੇ 539ਵੇਂ ਵਿਆਹ ਪੁਰਬ ਸੰਬੰਧੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸਮਾਗਮ ਕਰਵਾਇਆ। ਇਸ ਮੌਕੇ ਐੱਸ. ਐਮ. ਓ. ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਹਸਪਤਾਲ ਵਿਚ ਮਰੀਜ਼ਾਂ ਨੂੰ ਵਿਆਹ ਪੁਰਬ ਦੀ ਖ਼ੁਸ਼ੀ ਵਿਚ ਲੱਡੂ, ਫਲ ਫਰੂਟ ਤੇ ਹੋਰ ਵਸਤਾਂ ਵੰਡੀਆਂ ਗਈਆਂ। ਇਸ ਮੌਕੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਜਸਵਿੰਦਰ ਸਿੰਘ ਧੁੱਗਾ ਵਲੋਂ ਅਰਦਾਸ ਕੀਤੀ ਗਈ ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਐੱਸ. ਐਮ. ਓ. ਸਿਵਲ ਹਸਪਤਾਲ ਦਸੂਹਾ ਡਾ. ਮਨਮੋਹਨ ਸਿੰਘ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਸੰਗਤਾਂ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਰਣਜੀਤ ਸਿੰਘ ਰਾਣਾ, ਦਲੀਪ ਸਿੰਘ ਭਾਪਾ, ਚੀਫ਼ ਲੈਬ ਟੈਕਨੀਸ਼ੀਅਨ ਡੈਨੀਅਲ, ਵਰਿੰਦਰ ਸਿੰਘ, ਚਰਨਜੀਤ ਸਿੰਘ ਸੰਧੂ, ਹਰਜੀਤ ਸਿੰਘ, ਜਸਬੀਰ ਸਿੰਘ, ਜਸਵਿੰਦਰ ਸਿੰਘ ਧੁੱਗਾ, ਡਾ. ਗੁਰਪ੍ਰੀਤ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਕਰਨਜੀਤ ਸਿੰਘ, ਡਾ. ਹਿਤੇਸ਼ ਭਾਟੀਆ, ਡਾ. ਮਨਪ੍ਰੀਤ ਸਿੰਘ, ਡਾ. ਸੰਦੀਪ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਮਨਜੀਤ ਸਿੰਘ, ਡਾ. ਪੁਰੀ, ਜਸਵਿੰਦਰ ਕੌਰ, ਹਰਮਨਪ੍ਰੀਤ ਕੌਰ ਝਿੰਗੜ, ਮਨਜੀਤ ਕੌਰ ਹਮਜਾ, ਇਕਬਾਲ ਕੌਰ ਝਿੰਗੜ, ਅਰਸ਼ਦੀਪ ਕੌਰ, ਨੰਦਨੀ ਗੁਰਲੀਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।