20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੱਦਾ ਪੱਤਰ ਭੇਟ

ਦਸੂਹਾ, 19 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਦੇ 650 ਸਾਲਾ ਜਨਮ ਦਿਹਾੜੇ ਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗਰਨਾ ਸਾਹਿਬ ਬੋਦਲ ਦਸੂਹਾ ਵਿਖੇ 26 ਸਤੰਬਰ ਤੇ 27 ਸਤੰਬਰ ਨੂੰ ਕਰਵਾਈ ਜਾ ਰਹੀ ਦੋ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਸੰਬੰਧ ਵਿਚ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗਤਕਾ ਚੈਂਪੀਅਨਸ਼ਿਪ ਵਿਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਸੁਸਾਇਟੀ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਤੇ ਜਸਵਿੰਦਰ ਸਿੰਘ ਮਾਣਕੂ, ਪਿ੍ਰਤਪਾਲ ਸਿੰਘ ਸੋਨੀ ਆਦਿ ਨੇ ਦੱਸਿਆ ਕਿ 26 ਸਤੰਬਰ ਨੂੰ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਜਾਣਗੇ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕੀਤਾ ਜਾ ਰਿਹਾ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 20-09-2026
ਦਸੂਹਾ, 19 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਦੇ 650 ਸਾਲਾ ਜਨਮ ਦਿਹਾੜੇ ਤੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗਰਨਾ ਸਾਹਿਬ ਬੋਦਲ ਦਸੂਹਾ ਵਿਖੇ 26 ਸਤੰਬਰ ਤੇ 27 ਸਤੰਬਰ ਨੂੰ ਕਰਵਾਈ ਜਾ ਰਹੀ ਦੋ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਸੰਬੰਧ ਵਿਚ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗਤਕਾ ਚੈਂਪੀਅਨਸ਼ਿਪ ਵਿਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਸੁਸਾਇਟੀ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਤੇ ਜਸਵਿੰਦਰ ਸਿੰਘ ਮਾਣਕੂ, ਪਿ੍ਰਤਪਾਲ ਸਿੰਘ ਸੋਨੀ ਆਦਿ ਨੇ ਦੱਸਿਆ ਕਿ 26 ਸਤੰਬਰ ਨੂੰ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਜਾਣਗੇ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕੀਤਾ ਜਾ ਰਿਹਾ ਹੈ। 27 ਸਤੰਬਰ ਨੂੰ ਦਸਤਾਰ ਦੁਮਾਲਾ ਸਜਾਉਣ ਦੇ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਕੰਠ ਮੁਕਾਬਲੇ ਅਤੇ ਨੈਸ਼ਨਲ ਗਤਕਾ ਮੁਕਾਬਲੇ ਜੋ ਕਿ ਸ਼ਾਮ 2 ਵਜੇ ਤੋਂ ਕਰਵਾਏ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਸਤਿਕਾਰ ਰੰਗ ਮੰਚ ਮੁਹਾਲੀ ਅਤੇ ਦਸਮੇਸ਼ ਅਖਾੜਾ ਗੁਰਦੁਆਰਾ ਮੰਜੀ ਸਾਹਿਬ ਕਰਨਾਲ ਦੀ ਪੇਸ਼ਕਾਰੀ ਅਣਖੀ ਬਘੇਲ ਸਿੰਘ ਧਾਰਮਿਕ ਨਾਟਕ ਵੀ ਸ਼ਾਮ ਨੂੰ ਪੇਸ਼ ਕੀਤਾ ਜਾਵੇਗਾ। ਜਿਸ ਦੇ ਲੇਖਕ ਹਨ ਅਸ਼ਵਨੀ ਕੁਮਾਰ ਸਾਵਨ ਤੇ ਨਿਰਦੇਸ਼ਕ ਜਸਬੀਰ ਸਿੰਘ ਗਿੱਲ ਹਨ ਧਾਰਮਿਕ ਨਾਟਕ ਕਰਵਾਇਆ ਜਾਵੇਗਾ। ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅਜੇ ਕੌਸ਼ਲ ਸੇਠੂ ਵਲੋਂ ਮਾਧੋਪੁਰ ਪਹੁੰਚਣ ’ਤੇ ਸਵਾਗਤ ਅਗਲੀ ਖ਼ਬਰ ਹਰ ਵਾਰ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਪੰਜਾਬ ਸਰਕਾਰ ਦੀ ਨਾਕਾਮੀ-ਹਰਮਿੰਦਰ ਸੰਧੂ
Ad Position 24