21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਕੁਰਾਲਾ ਤੇ ਪੱਜੋਦਿੱਤਾ ’ਚ ਸਮਾਗਮ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਕੁਰਾਲਾ ਤੇ ਪੱਜੋਦਿੱਤਾ ਵਿਖੇ ਸਮਾਗਮ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਕੁਰਾਲਾ ਤੇ ਪੱਜੋਦਿੱਤਾ ਵਿਖੇ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ‘ਚ ਭਾਈ ਸਤਿੰਦਰ ਸਿੰਘ ਆਲਮ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਭਾਈ ਸੁਰਿੰਦਰਪਾਲ ਸਿੰਘ ਖ਼ਾਲਸਾ, ਰਣਜੀਤ ਸਿੰਘ ਨੰਦਾਚੌਰ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮਾਂ ‘ਚ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ। ਇਸ ਮੌਕੇ ਭਾਈ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਸੁਖਵਿੰਦਰ ਸਿੰਘ ਮੂਣਕ ਭਾਈ ਗੁਰਚਰਨ ਸਿੰਘ, ਨਰਿੰਦਰ ਸਿੰਘ, ਹਰਭਜਨ ਸਿੰਘ, ਰਵੀਇੰਦਰ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਸੁਖਸ਼ਰਨ ਸਿੰਘ, ਬੀਬੀ ਬਲਵਿੰਦਰ ਕੌਰ, ਗੁਰਦੁਆਰਾ ਪੰਥ ਖ਼ਾਲਸਾ ਮਿਸ਼ਨ ਟਰੱਸਟ ਕੁਰਾਲਾ ਮਲਕੀਤ ਸਿੰਘ ਪ੍ਰਧਾਨ, ਬਲਵੀਰ ਸਿੰਘ ਸੈਕਟਰੀ, ਭਾਈ ਤਜਿੰਦਰ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਮਲਕੀਤ ਸਿੰਘ, ਸਾਬਕਾ ਪੰਚ, ਤਰਸੇਮ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ ਡੇਰਾ ਬਾਬਾ ਨਾਨਕ, ਗੁਰਵਿੰਦਰ ਸਿੰਘ ਸਾਬੀ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਸੂ ਦਾ ਸਮਾਗਮ ਅੱਜ ਅਗਲੀ ਖ਼ਬਰ ਵਿਦਿਆਰਥੀ ਰੋਜ਼ਾਨਾ ਮੈਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਮਿਲ ਸਕਦੇ-ਅਵਤਾਰ ਸਿੰਘ ਅਰੋੜਾ
Ad Position 24