ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਸੂ ਦਾ ਸਮਾਗਮ ਅੱਜ
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਦਾ ਸਮਾਗਮ 20 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਵਲੋਂ ਜਦੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਸਨ, ਉਸ ਦਿਨ ਨੂੰ ਸਮਰਪਿਤ ਅੱਸੂ ਦਾ ਸਮਾਗਮ ਕਰਵਾਇਆ ਜਾਂਦਾ ਹੈ।
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਦਾ ਸਮਾਗਮ 20 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਵਲੋਂ ਜਦੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਸਨ, ਉਸ ਦਿਨ ਨੂੰ ਸਮਰਪਿਤ ਅੱਸੂ ਦਾ ਸਮਾਗਮ ਕਰਵਾਇਆ ਜਾਂਦਾ ਹੈ। ਇਸ ਮੌਕੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 3 ਵਜੇ ਤੱਕ ਸਜਾਏ ਜਾ ਰਹੇ ਦੀਵਾਨ ‘ਚ ਕਥਾਕਾਰ ਅਮਰਜੀਤ ਸਿੰਘ ਚਿੱਟੀ, ਕੀਰਤਨੀਏ ਭਾਈ ਅਮਨਦੀਪ ਸਿੰਘ ਲੁਧਿਆਣਾ, ਭਾਈ ਇੰਦਰਜੀਤ ਸਿੰਘ ਸੁਹਾਣਾ, ਭਾਈ ਅਵਤਾਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਰਾਮਪੁਰ ਖੇੜਾ ਸਮੇਤ ਪੰਥ ਪ੍ਰਸਿੱਧ ਕੀਰਤਨੀਏ ਤੇ ਕਥਾਕਾਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਉਣਗੇ ।