ਬਾਬਾ ਬੁੱਢਾ ਸਕੂਲ ਦੀ ਸੋਨ ਤਗਮਾ ਜੇਤੂ ਖਿਡਾਰਨ ਪ੍ਰਭਜੋਤ ਕੌਰ ਦਾ ਸਨਮਾਨ
ਅੱਡਾ ਸਰਾਂ, 19 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਵਿਖੇ ਪ੍ਰਿੰ. ਵਿਸਾਲ ਵਰਮਾ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਸਕੂਲ ਦੀ ਸੋਨ ਤਗਮਾ ਜੇਤੂ ਖਿਡਾਰਨ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ।
ਅੱਡਾ ਸਰਾਂ, 19 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਵਿਖੇ ਪ੍ਰਿੰ. ਵਿਸਾਲ ਵਰਮਾ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਸਕੂਲ ਦੀ ਸੋਨ ਤਗਮਾ ਜੇਤੂ ਖਿਡਾਰਨ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ। ਪ੍ਰਭਲੀਨ ਕੌਰ ਨੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਵੂਸੋ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ। ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਪ੍ਰਭਜੋਤ ਕੌਰ ਨੇ ਜਿਥੇ ਇਹ ਤਗਮਾ ਜਿੱਤ ਕੇ ਨੈਸ਼ਨਲ ਵਿਚ ਆਪਣਾ ਸਥਾਨ ਪੱਕਾ ਕੀਤਾ ਉਥੇ ਸਕੂਲ ਤੇ ਆਪਣੇ ਪਿੰਡ ਲਿੱਤਰਾਂ ਦਾ ਨਾਂਅ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਨੈਸ਼ਨਲ ਖੇਡਾਂ ਲਈ ਪ੍ਰਭਜੋਤ ਕੌਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਡੀ. ਪੀ. ਈ. ਅਵਤਾਰ ਸਿੰਘ ਦੀ ਸ਼ਲਾਘਾ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਕੰਧਾਲਾ ਜੱਟਾਂ, ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਹਰਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਢਿੱਲੋਂ, ਡਾ. ਦਵਿੰਦਰ ਕੌਸ਼ਲ, ਅਮਨਦੀਪ ਸਿੰਘ ਲਾਡੀ, ਮੈਡਮ ਨਵਦੀਪ ਕੌਰ, ਡੀ. ਪੀ. ਈ. ਅਵਤਾਰ ਸਿੰਘ, ਵਿਜੇ ਕੁਮਾਰ, ਮੈਡਮ ਕਰਮਜੀਤ ਕੌਰ,ਸਕੁੰਤਲਾ ਦੇਵੀ, ਅਰਸ਼ਦੀਪ ਕੌਰ, ਹਰਜੀਤ ਸਿੰਘ, ਦਮਨਪ੍ਰੀਤ ਸਿੰਘ, ਕੁਲਵਿੰਦਰ ਕੌਰ,ਅੰਜੂ ਬਾਲਾ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।