21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਤ ਪ੍ਰਧਾਨ ਬਣਨ ’ਤੇ ਐਡ: ਗੁਰਪ੍ਰੀਤ ਕੌਰ ਦਾ ਸਨਮਾਨ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੁਪਰੀਮ ਕੋਰਟ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ‘ਚ ਔਰਤਾਂ ਲਈ 30 ਫ਼ੀਸਦੀ ਰਾਖਵੇਂਕਰਨ ਦੇ ਲਏ ਗਏ ਇਤਿਹਾਸਕ ਫ਼ੈਸਲੇ ਤੋਂ ਬਾਅਦ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀਆਂ ਚੋਣਾਂ ਵਿਚ ਔਰਤਾਂ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਚੋਣ ਨਤੀਜੇ ਆਉਣ ਤੋਂ ਬਾਅਦ ਐਡਵੋਕੇਟ ਗੁਰਪ੍ਰੀਤ ਕੌਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਪਹਿਲੀ ਔਰਤ ਉਪ ਪ੍ਰਧਾਨ ਬਣ ਕੇ ਇਤਿਹਾਸ ਰਚਿਆ ਹੈ।

Ad Position 21
No active advertisement
ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੁਪਰੀਮ ਕੋਰਟ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ‘ਚ ਔਰਤਾਂ ਲਈ 30 ਫ਼ੀਸਦੀ ਰਾਖਵੇਂਕਰਨ ਦੇ ਲਏ ਗਏ ਇਤਿਹਾਸਕ ਫ਼ੈਸਲੇ ਤੋਂ ਬਾਅਦ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀਆਂ ਚੋਣਾਂ ਵਿਚ ਔਰਤਾਂ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਚੋਣ ਨਤੀਜੇ ਆਉਣ ਤੋਂ ਬਾਅਦ ਐਡਵੋਕੇਟ ਗੁਰਪ੍ਰੀਤ ਕੌਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਪਹਿਲੀ ਔਰਤ ਉਪ ਪ੍ਰਧਾਨ ਬਣ ਕੇ ਇਤਿਹਾਸ ਰਚਿਆ ਹੈ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀ ਹੁਸ਼ਿਆਰਪੁਰ ਤੋਂ ਪਹਿਲੀ ਚੁਣੀ ਗਈ ਔਰਤ ਮੈਂਬਰ ਐਡਵੋਕੇਟ ਡਾ. ਰਜਨੀ ਨੰਦਾ ਵਲੋਂ ਐਡਵੋਕੇਟ ਗੁਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਐਡਵੋਕੇਟ ਗੁਰਪ੍ਰੀਤ ਕੌਰ ਨੂੰ ਆਪਣੇ ਗ੍ਰਹਿ ਹੁਸ਼ਿਆਰਪੁਰ ਵਿਖੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। ਨਾਰੀ ਸ਼ਕਤੀਕਰਨ ਦੀ ਪ੍ਰਤੱਖ ਮਿਸਾਲ ਪੇਸ਼ ਕਰਦਿਆਂ ਇਸ ਵਾਰ ਦੀਆਂ ਚੋਣਾਂ ਵਿਚ ਐਡਵੋਕੇਟ ਨੈਨਸੀ ਸ਼ਰਮਾ ਜੁਆਇੰਟ ਸੈਕਟਰੀ ਚੁਣੀ ਗਈ ਹੈ। ਇਸ ਦੇ ਨਾਲ ਹੀ ਐਗਜ਼ੀਕਿਊਟਿਵ ਮੈਂਬਰਾਂ ਵਜੋਂ ਵੀ 3 ਔਰਤਾਂ ਰਿਤਿਕਾ ਸਿੰਘ, ਚੇਤਨਾ ਕੁਮਰਾ ਤੇ ਮਨਦੀਪ ਕੌਰ ਨੇ ਜਿੱਤ ਹਾਸਿਲ ਕੀਤੀ। ਇਸ ਮੌਕੇ ਨਵ-ਨਿਯੁਕਤ ਉਪ-ਪ੍ਰਧਾਨ ਐਡਵੋਕੇਟ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ‘ਬਾਰ ਅਤੇ ਬੈਂਚ’ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰਨਗੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਮਹਿਲਾ ਵਕੀਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਪ੍ਰਮੁੱਖ ਪਹਿਲ ਹੋਵੇਗੀ ਅਤੇ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਭਾਰਦਵਾਜ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁਸ਼ਕਿਲਾਂ ਨੂੰ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਪੰਚਮ ਸ਼ਰਮਾ, ਐਡਵੋਕੇਟ ਜੇਮਸ, ਡਾ. ਇਕਨੂਰ ਸਿੰਘ ਥਿਆੜਾ, ਐਡਵੋਕੇਟ ਗੁਰਪ੍ਰਸਾਦ, ਐਡਵੋਕੇਟ ਅਮਨਦੀਪ ਕੌਰ, ਐਡਵੋਕੇਟ ਰਿਤਿਕਾ, ਐਡਵੋਕੇਟ ਪੰਕਜ ਸ਼ਰਮਾ ਅਤੇ ਹੋਰ ਵਕੀਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਆਈ. ਈ. ਸੀ. ਨੇ ਕੁਝ ਦਿਨਾਂ ’ਚ ਹਾਸਿਲ ਕੀਤੇ ਵੱਖ-ਵੱਖ ਮੁਲਕਾਂ ਦੇ 50 ਤੋਂ ਵਧੇਰੇ ਸਟੱਡੀ ਵੀਜ਼ੇ ਅਗਲੀ ਖ਼ਬਰ ਬਾਬਾ ਬੁੱਢਾ ਸਕੂਲ ਦੀ ਸੋਨ ਤਗਮਾ ਜੇਤੂ ਖਿਡਾਰਨ ਪ੍ਰਭਜੋਤ ਕੌਰ ਦਾ ਸਨਮਾਨ
Ad Position 24